ਮਾਨ ਸਰਕਾਰ ਨੇ ਲਾਪਰਵਾਹੀ ਦੇ ਪਿਛਲੇ ਸਾਰੇ ਰਿਕਾਰਡ ਤੋੜੇ : ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਚਾਹੁਣ ਤਾਂ ਉਨ੍ਹਾਂ 'ਤੇ "ਸੌ ਕਿਕਲੀਆਂ" ਪਾ ਲੈਣ, ਪਰ ਸੂਬਾ ਸਰਕਾਰ ਤੁਰੰਤ ਅਨਾਜ ਮੰਡੀਆਂ ਵਿੱਚ ਪਈ ਕਣਕ ਦੀ ਚੁਕਾਈ ਯਕੀਨੀ ਬਣਾਵੇ।

ਮਲੋਟ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਮੁੱਖ ਮੰਤਰੀ ਹੋਰ ਕੰਮਾਂ ਵਿੱਚ ਰੁੱਝੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਾਲ ਹੀ ਵਿੱਚ ਰਾਜਸਥਾਨ ਦੇ ਜੈਸਲਮੇਰ ਵਿੱਚ ਸਨ ਅਤੇ ਹੁਣ ਵਿਦੇਸ਼ ਦੌਰੇ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਕਿਹਾ, &ldquoਮੈਨੂੰ ਉਨ੍ਹਾਂ ਦੀਆਂ ਟਿੱਪਣੀਆਂ ਦੀ ਕੋਈ ਪਰਵਾਹ ਨਹੀਂ, ਪਰ ਸਰਕਾਰ ਨੂੰ ਕਿਸਾਨਾਂ ਦੀ ਕਣਕ ਦੀ ਖ਼ਰੀਦ ਤੇ ਚੁਕਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ। ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।&rdquo