ਅਮਰੀਕਾ ਵਿਚ ਭਾਰਤੀ ਮੂਲ ਦੀ ਔਰਤ ਨੂੰ ਆਈਸ ਨੇ ਹਿਰਾਸਤ 'ਚ ਲਿਆ

ਅਮਰੀਕਾ ਵਿਚ ਪਿਛਲੇ 35 ਸਾਲਾਂ ਤੋਂ ਰਹਿ ਰਹੀ ਭਾਰਤੀ ਮੂਲ ਦੀ 53 ਸਾਲਾ ਔਰਤ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ। ਮੀਨੂ ਬੱਤਰਾ ਨਾਮ ਦੀ ਇਸ ਮਹਿਲਾ ਨੂੰ ਟੈਕਸਾਸ ਵਿਚ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫ਼ਾਰਸਮੈਂਟ ਦੇ ਏਜੰਟਾਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ।
ਰਿਪੋਰਟਾਂ ਮੁਤਾਬਕ ਉਹ ਲੰਬੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਹੀ ਸੀ ਪਰ ਉਸ ਦੀ ਇਮੀਗ੍ਰੇਸ਼ਨ ਸਥਿਤੀ ਸਬੰਧੀ ਮਸਲੇ ਉੱਠਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੋਂ ਦੇਸ਼ ਵਿਚ ਰਹਿਣਾ ਇਸ ਗੱਲ ਦੀ ਗਰੰਟੀ ਨਹੀਂ ਕਿ ਕੋਈ ਵਿਅਕਤੀ ਸਦੀਵੀ ਤੌਰ &rsquoਤੇ ਇੱਥੇ ਰਹਿ ਸਕਦਾ ਹੈ।
ਇਸ ਬਿਆਨ ਨੇ ਕਈ ਪ੍ਰਵਾਸੀਆਂ ਵਿਚ ਚਿੰਤਾ ਵਧਾ ਦਿਤੀ ਹੈ, ਖ਼ਾਸ ਕਰ ਕੇ ਉਹ ਲੋਕ ਜੋ ਕਈ ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਮੀਨੂ ਬੱਤਰਾ ਦੇ ਪਰਿਵਾਰ ਅਤੇ ਸਮਰਥਕਾਂ ਵਲੋਂ ਉਸ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨੀ ਸਹਾਇਤਾ ਵੀ ਲਈ ਜਾ ਰਹੀ ਹੈ। ਇਸ ਮਾਮਲੇ ਨੇ ਅਮਰੀਕਾ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ &rsquoਤੇ ਇਕ ਵਾਰ ਫਿਰ ਚਰਚਾ ਛੇੜ ਦਿਤੀ ਹੈ।