ਪਿਛਲੀਆਂ ਸਰਕਾਰਾਂ ਨੇ ਬੇਅਦਬੀ ਦੇ ਮੁੱਦੇ ’ਤੇ ਸਿਰਫ਼ ਸਿਆਸਤ ਕੀਤੀ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਬਣਾਏ ਗਏ ਕਾਨੂੰਨ ਨੂੰ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਕਾਇਮ ਰੱਖਣ ਵੱਲ ਵੱਡਾ ਤੇ ਫੈਸਲਾਕੁਨ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੰਵੇਦਨਸ਼ੀਲ ਮੁੱਦੇ &rsquoਤੇ ਸਿਰਫ਼ ਸਿਆਸਤ ਕੀਤੀ, ਪਰ &lsquoਆਪ&rsquo ਸਰਕਾਰ ਨੇ ਅਸਲ ਕਾਰਵਾਈ ਕਰ ਕੇ ਦਿਖਾਈ ਹੈ। ਉਨ੍ਹਾਂ ਵਿਰੋਧੀ ਧਿਰਾਂ &rsquoਤੇ ਨਿਸ਼ਾਨੇ ਸੇਧਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਵਾਲੀ ਸਰਕਾਰ ਵੇਲੇ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ, ਪਰ ਪੀੜਤਾਂ ਨੂੰ ਕਦੇ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਸਾਲ 1986 ਦੀ ਨਕੋਦਰ ਘਟਨਾ ਅਤੇ 2015 ਦੇ ਬਰਗਾੜੀ ਤੇ ਬਹਿਬਲ ਕਲਾਂ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਵੀ ਮੁਲਜ਼ਮ ਕਾਨੂੰਨ ਦੀ ਗ੍ਰਿਫ਼ਤ ਤੋਂ ਦੂਰ ਰਹੇ। ਕਾਂਗਰਸ ਬਾਰੇ ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਵੱਡੇ ਵਾਅਦੇ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ &lsquoਆਪ&rsquo ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਜਾਂਚ ਵਿੱਚ ਤੇਜ਼ੀ ਲਿਆਂਦੀ, ਜਿਸ ਸਦਕਾ ਕਈ ਵੱਡੇ ਸਿਆਸਤਦਾਨਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਅਗਾਊਂ ਜ਼ਮਾਨਤਾਂ ਲੈਣੀਆਂ ਪਈਆਂ।