‘ਆਪ’ ਵਿਧਾਇਕ ਪਠਾਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ, ਪੁਲੀਸ ਨੇ ਖਣਨ ਮਾਮਲੇ ਵਿੱਚ ਗ੍ਰਿਫ਼ਤਾਰੀ ਪਾਈ

ਇੱਥੋਂ ਦੀ ਅਦਾਲਤ ਨੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਜਬਰ-ਜਨਾਹ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਰੱਦ ਕਰ ਦਿੱਤੀ ਹੈ। ਵਿਧਾਇਕ ਨੂੰ ਪਟਿਆਲਾ ਦੇ ਵਧੀਕ ਸੈਸ਼ਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਪੇਸ਼ ਕੀਤਾ ਗਿਆ ਸੀ। ਹੁਣ ਉਹ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕਰ ਸਕਦੇ ਹਨ। ਵਿਧਾਇਕ ਖ਼ਿਲਾਫ਼ ਥਾਣਾ ਸਿਵਲ ਲਾਈਨ ਪਟਿਆਲਾ ਵਿੱਚ ਜਬਰ-ਜਨਾਹ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਮਈ ਨੂੰ ਹੋਵੇਗੀ।
ਇਸ ਦੌਰਾਨ ਪੁਲੀਸ ਨੇ ਥਾਣਾ ਜੁਲਕਾਂ ਵਿੱਚ ਪਿਛਲੇ ਸਾਲ 5 ਸਤੰਬਰ ਨੂੰ ਖਣਨ ਕਾਨੂੰਨ ਤਹਿਤ ਦਰਜ ਕੇਸ ਵਿੱਚ ਵੀ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਪਾ ਲਈ ਹੈ। ਐੱਸ ਪੀ ਡੀ ਗੁਰਬੰਸ ਬੈਂਸ ਨੇ ਇਸ ਮਾਮਲੇ ਵਿੱਚ ਅਧਿਕਾਰਤ ਤੌਰ &rsquoਤੇ ਗ੍ਰਿਫ਼ਤਾਰੀ ਪਾਉਣ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਸ ਕੇਸ &rsquoਚ ਰਿਮਾਂਡ ਬਾਅਦ ਵਿੱਚ ਲਿਆ ਜਾਵੇਗਾ।