ਨੈਦਰਲੈਂਡਜ਼ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਦੇ ਨਵੇਂ ਰਾਹ ਤਿਆਰ ਕਰਨ ਲਈ ਨੈਦਰਲੈਂਡਜ਼ ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੈਦਰਲੈਂਡਜ਼ ਦੀਆਂ ਕੰਪਨੀਆਂ ਨੂੰ ਪੰਜਾਬ ਦੀ ਉਪਜਾਊ ਧਰਤੀ ਅਤੇ ਨਿਵੇਸ਼ ਪੱਖੀ ਮਾਹੌਲ ਦਾ ਲਾਹਾ ਲੈਣ ਲਈ ਨਿਵੇਸ਼ ਦਾ ਸੱਦਾ ਦਿੱਤਾ।

ਇਸ ਦੌਰਾਨ ਮੁੱਖ ਮੰਤਰੀ ਨੇ ਟਿਕਾਊ ਖੇਤੀਬਾੜੀ, ਫੁੱਲਾਂ ਦੀ ਖੇਤੀ ਅਤੇ ਉੱਚ-ਕੁਸ਼ਲਤਾ ਵਾਲੀਆਂ ਖੇਤੀ ਪ੍ਰਣਾਲੀਆਂ ਦਾ ਅਧਿਐਨ ਕਰਨ ਲਈ ਵਰਲਡ ਹਾਰਟੀ ਸੈਂਟਰ ਵੈਸਟਲੈਂਡ ਅਤੇ ਵਿਸ਼ਵ ਪ੍ਰਸਿੱਧ ਕੇਯੂਕੇਨਹੌਫ ਸਮੇਤ ਪ੍ਰਮੁੱਖ ਬਾਗਬਾਨੀ ਸੰਸਥਾਵਾਂ ਦੇ ਦੌਰੇ ਕੀਤੇ। ਮੁੱਖ ਮੰਤਰੀ ਨੇ ਪੰਜਾਬ ਵਿੱਚ ਵਰਲਡ ਹਾਰਟੀ ਸੈਂਟਰ ਦੀ ਤਰਜ਼ &rsquoਤੇ ਬਾਗਬਾਨੀ ਸਿਖਲਾਈ ਕੇਂਦਰ ਸਥਾਪਤ ਕਰਨ ਦਾ ਵਿਚਾਰ ਪੇਸ਼ ਕੀਤਾ।