ਨਿਊਜ਼ੀਲੈਂ‘ਡ ਦੇ ਪ੍ਰਧਾਨ ਮੰਤਰੀ ਦੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ

ਆਕਲੈਂਡ (ਪੰਜਾਬ ਟਾਈਮਜ਼) - ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਦੋਂ ਨਿਊਜ਼ੀਲੈਂਡ ਦੇ ਦੌਰੇ ਤੇ ਸਨ ਤਾਂ ਆਕਲੈਂਡ ਦੇ ਓਤਾਹੂ ਵਿਖੇ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵਿਸ਼ੇਸ਼ ਤੌਰ ਤੇ ਜਥੇਦਾਰ ਗੜਗੱਜ ਹੁਣਾਂ ਨੂੰ ਮਿਲਣ ਲਈ ਪਹੁੰਚੇ ਅਤੇ ਨਿਊਜ਼ੀਲੈਂਡ ਦੇ ਸਿੱਖਾਂ ਦੇ ਮਾਮਲਿਆਂ ਬਾਰੇ ਗੱਲਬਾਤ ਕੀਤੀ । 
   ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਸੰਗਤਾਂ ਨੇ ਜਥੇਦਾਰ ਸਾਹਿਬ ਅਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਮਿਸਟਰ ਕ੍ਰਿਸਟੋਫਰ ਲਕਸਨ ਦਾ ਨਿੱਘਾ ਸਵਾਗਤ ਕੀਤਾ ਤੇ ਜੀ ਆਇਆਂ ਆਖਿਆ ।
 ਜਥੇਦਾਰ ਕੁਲਦੀਪ ਸਿੰਘ ਗੜਗੱਜ  ਅਤੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਸਵਾਗਤ ਕਰਦੀਆਂ ਹੋਈਆਂ ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ