ਰਾਜਧਾਨੀ ਰੋਮ ਚ’ ਗੂੰਜੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਜੀ ਦੇ ਜੈਕਾਰੇ , ਖਾਲਸਾਈ ਰੰਗ ਵਿੱਚ ਰੰਗਿਆ ਨਜ਼ਰ ਆਇਆ ਰੋਮ ਸ਼ਹਿਰ

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਰਾਜਧਾਨੀ ਰੋਮ ਵਿਖੇ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ, ਗੁਰੂ ਨਾਨਕ ਦਰਬਾਰ ਰੋਮ ਦੀਆਂ ਸਿੱਖ ਸੰਗਤਾਂ ਵੱਲੋਂ ਖਾਲਸਾ ਸਾਜਨਾ ਦਿਹਾੜੇ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਵਤਾਰ ਦਿਹਾੜੇ ਮੌਕੇ ਦੀਆਂ ਖੁਸ਼ੀਆਂ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ । ਜਿਸ ਵਿੱਚ ਹਾਜ਼ਰ ਹਜਾਰਾਂ ਦੀ ਗਿਣਤੀ ਵਿੱਚ ਸ਼ਾਮਲ ਸਿੱਖ ਸੰਗਤਾਂ ਨੇ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਰੋਮ ਸ਼ਹਿਰ ਦੇ ਰੋਮ ਰੋਮ ਨੂੰ ਗੂੰਜਣ ਲਾ ਦਿੱਤਾ ਦੱਸਣਯੋਗ ਹੈ ਕਿ ਵਿਸਾਖੀ ਦੇ ਦਿਹਾੜੇ ਮੌਕੇ ਰੋਮ ਸ਼ਹਿਰ ਦੇ ਸੈਂਟਰ ਵਿੱਚ ਹਰ ਸਾਲ ਅਲੌਕਿਕ ਨਗਰ ਕੀਰਤਨ ਕੱਢਿਆ ਜਾਂਦਾ ਹੈ ਜਿਸ ਵਿੱਚ ਇਟਲੀ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਵੱਡੀ ਤਦਾਦ ਵਿੱਚ ਸ਼ਮੂਲੀਅਤ ਕਰਦੀਆਂ ਹਨ ਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਕਿ ਆਪਣਾ ਜੀਵਨ ਸਫਲਾ ਬਣਾਉਂਦੀਆਂ ਹਨ । ਨਗਰ ਕੀਰਤਨ ਦੀ ਆਰੰਭਤਾ ਦਿੱਤੇ ਸਮੇਂ ਮੁਤਾਬਕ ਪਿਆਸਾ ਵਿਕਟੋਰੀਆ ਤੋ ਹੋਈ ਭਾਈ ਸੁਖਬੀਰ ਸਿੰਘ ਭੋਰ ਦੇ ਢਾਡੀ ਜੱਥੇ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸ਼ਰਵਣ ਕਰਵਾਇਆ ਗਿਆ ਇਸ ਮੌਕੇ ਨੌਜਵਾਨ ਸੇਵਾਦਾਰਾਂ ਵੱਲੋ ਲ਼ੰਗਰ ਦੇ ਅਤੁੱਟ ਪ੍ਰਬੰਧ ਕੀਤੇ ਗਏ ਛੋਟੇ ਛੋਟੇ ਬੱਚਿਆਂ ਵੱਲੋਂ ਵੀ ਕੀਰਤਨ ਵਿਚਾਰਾਂ ਨਾਲ ਨਿਹਾਲ ਕੀਤਾ ਗਿਆ ਜੋੜਾ ਘਰ ਮੌਜੂਦ ਸੇਵਾਦਾਰਾਂ ਵੱਲੋਂ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ ਗਈਆ। ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਜਥਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ ਸਥਾਨਿਕ ਟ੍ਰੈਫਿਕ ਪੁਲਸ ਦੁਆਰਾ ਆਪਣੀ ਡਿਊਟੀ ਨੂੰ ਬਾਖੂਬੀ ਨਾਲ ਨਿਭਾਇਆ ਗਿਆ॥