ਇਰਾਨ ਨਾਲ 36 ਤੋਂ 72 ਘੰਟਿਆਂ ਵਿੱਚ ਹੋ ਸਕਦੀ ਹੈ ਗੱਲਬਾਤ: Donald Trump

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਰਾਨ ਨਾਲ ਸੰਭਾਵੀ ਕੂਟਨੀਤਕ ਗੱਲਬਾਤ ਮੁੜ ਸ਼ੁਰੂ ਹੋਣ ਦੇ ਸੰਕੇਤ ਦਿੱਤੇ ਹਨ। ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਹੋਰਮੁਜ਼ ਜਲ ਮਾਰਗ (Strait of Hormuz) ਵਿੱਚ ਸਮੁੰਦਰੀ ਤਣਾਅ ਕਾਰਨ ਜੰਗਬੰਦੀ ਕਾਇਮ ਰਹਿਣ ਜਾਂ ਨਾ ਰਹਿਣ ਦਾ ਖ਼ਤਰਾ ਬਣਿਆ ਹੋਇਆ ਹੈ। ਟਰੰਪ ਨੇ ਇੱਕ ਸੰਦੇਸ਼ ਰਾਹੀਂ ਕਿਹਾ ਹੈ ਕਿ ਅਗਲੇ 36 ਤੋਂ 72 ਘੰਟਿਆਂ ਵਿੱਚ ਇਰਾਨ ਨਾਲ ਮੁੜ ਗੱਲਬਾਤ ਸ਼ੁਰੂ ਹੋ ਸਕਦੀ ਹੈ।

ਰਾਸ਼ਟਰਪਤੀ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਪਾਕਿਸਤਾਨੀ ਲੀਡਰਸ਼ਿਪ (ਫੀਲਡ ਮਾਰਸ਼ਲ ਆਸਿਮ ਮੁਨੀਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ) ਦੀ ਅਪੀਲ &rsquoਤੇ ਜੰਗਬੰਦੀ ਨੂੰ ਹੋਰ ਵਧਾ ਦਿੱਤਾ ਹੈ। ਟਰੰਪ ਅਨੁਸਾਰ ਇਰਾਨ ਦੀ ਸਰਕਾਰ ਇਸ ਵੇਲੇ ਸਥਿਰ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਇੱਕ ਸਾਂਝਾ ਪ੍ਰਸਤਾਵ ਤਿਆਰ ਕਰਨ ਲਈ ਹੋਰ ਸਮਾਂ ਦਿੱਤਾ ਗਿਆ ਹੈ। ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਇਰਾਨ ਇਸ ਵੇਲੇ ਗੰਭੀਰ ਆਰਥਿਕ ਸੰਕਟ ਵਿੱਚ ਹੈ ਅਤੇ ਰੋਜ਼ਾਨਾ 500 ਮਿਲੀਅਨ ਡਾਲਰ ਦਾ ਨੁਕਸਾਨ ਝੱਲ ਰਿਹਾ ਹੈ।