ਕੇਜਰੀਵਾਲ ਕੇਂਦਰ ਵੱਲੋਂ ਅਲਾਟ ਕੀਤੇ ਬੰਗਲੇ ਵਿੱਚ ਹੋਏ ਸ਼ਿਫਟ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਲੋਧੀ ਐਸਟੇਟ ਦੇ ਬੰਗਲਾ ਨੰਬਰ 95 (ਟਾਈਪ-VII) ਵਿੱਚ ਸ਼ਿਫਟ ਹੋ ਗਏ ਹਨ। ਪਾਰਟੀ ਮੁਤਾਬਕ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇਹ ਸਰਕਾਰੀ ਰਿਹਾਇਸ਼ ਅਲਾਟ ਕੀਤੀ ਹੈ। ਐਕਸ 'ਤੇ ਇੱਕ ਪੋਸਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਉਨ੍ਹਾਂ ਦੇ ਅਹੁਦੇ ਨੂੰ ਦੇਖਦੇ ਹੋਏ, ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਨੇ ਹਾਲ ਹੀ ਵਿੱਚ ਉਨ੍ਹਾਂ ਨੂੰ ਇਹ ਬੰਗਲਾ ਅਲਾਟ ਕੀਤਾ ਸੀ। ਕੇਜਰੀਵਾਲ ਨੇ ਕਿਹਾ, "ਪਿਛਲੇ ਦਿਨੀਂ ਅਦਾਲਤ ਦੇ ਹੁਕਮਾਂ 'ਤੇ ਕੇਂਦਰ ਸਰਕਾਰ ਨੇ ਮੈਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਜੋਂ ਇੱਕ ਘਰ ਅਲਾਟ ਕੀਤਾ ਹੈ। ਮੈਂ ਹੁਣ ਆਪਣੇ ਪਰਿਵਾਰ ਸਮੇਤ ਉਸ ਘਰ ਵਿੱਚ ਸ਼ਿਫਟ ਹੋ ਗਿਆ ਹਾਂ।"