ਇਰਾਨ ਦੇ ਵਿਦੇਸ਼ ਮੰਤਰੀ ਅਰਾਗਚੀ ਅਮਰੀਕਾ ਨਾਲ ਗੱਲਬਾਤ ਲਈ ਪਾਕਿਸਤਾਨ ਜਾਣਗੇ

ਇਰਾਨ ਦੀ ਸਰਕਾਰੀ ਨਿਊਜ਼ ਏਜੰਸੀ ਇਰਨਾ ਨੇ ਸ਼ੁੱਕਰਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਗੱਲਬਾਤ ਲਈ ਪਾਕਿਸਤਾਨ ਜਾ ਰਹੇ ਹਨ। ਏਜੰਸੀ ਨੇ ਦੱਸਿਆ ਕਿ ਅਰਾਗਚੀ ਪਾਕਿਸਤਾਨ ਤੋਂ ਇਲਾਵਾ ਓਮਾਨ ਅਤੇ ਰੂਸ ਦਾ ਦੌਰਾ ਵੀ ਕਰਨਗੇ। ਪਾਕਿਸਤਾਨ ਦਾ ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਉੱਥੋਂ ਦੇ ਅਧਿਕਾਰੀ ਅਮਰੀਕਾ ਅਤੇ ਇਰਾਨ ਨੂੰ ਜੰਗਬੰਦੀ ਬਾਰੇ ਦੂਜੇ ਦੌਰ ਦੀ ਗੱਲਬਾਤ ਲਈ ਮੇਜ਼ 'ਤੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦਰਮਿਆਨ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਵ੍ਹਾਈਟ ਹਾਊਸ ਵਿੱਚ ਹੋਈ ਇੱਕ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਲੈਬਨਾਨ ਅਤੇ ਇਜ਼ਰਾਈਲ ਦਰਮਿਆਨ ਜੰਗਬੰਦੀ ਨੂੰ ਅਗਲੇ ਤਿੰਨ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ। ਓਵਲ ਆਫ਼ਿਸ ਵਿੱਚ ਹੋਈ ਇਸ ਮੀਟਿੰਗ ਵਿੱਚ ਅਮਰੀਕਾ ਦੀ ਵਿਚੋਲਗੀ ਹੇਠ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਜਿਸ ਦਾ ਮੁੱਖ ਮਕਸਦ ਖਿੱਤੇ ਵਿੱਚ ਖ਼ੂਨ-ਖ਼ਰਾਬੇ ਨੂੰ ਰੋਕਣਾ ਹੈ। ਰਾਸ਼ਟਰਪਤੀ ਟਰੰਪ ਨੇ ਇਜ਼ਰਾਈਲ ਦੇ ਰਾਜਦੂਤ ਯੇਚੀਲ ਲੀਟਰ ਅਤੇ ਲੈਬਨਾਨ ਦੀ ਰਾਜਦੂਤ ਨਾਦਾ ਮੁਆਵਦ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ &lsquoਟਰੂਥ ਸੋਸ਼ਲ&rsquo &rsquoਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ, &ldquo ਮੀਟਿੰਗ ਬਹੁਤ ਸਾਰਥਕ ਰਹੀ! ਸੰਯੁਕਤ ਰਾਜ ਅਮਰੀਕਾ ਹਿਜ਼ਬੁੱਲ੍ਹਾ ਤੋਂ ਆਪਣੀ ਰੱਖਿਆ ਕਰਨ ਲਈ ਲੈਬਨਾਨ ਦੀ ਪੂਰੀ ਮਦਦ ਕਰੇਗਾ।&rdquo
ਜ਼ਿਕਰਯੋਗ ਹੈ ਕਿ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਹੀ ਇਜ਼ਰਾਇਲੀ ਹਮਲਿਆਂ ਵਿੱਚ ਇੱਕ ਪੱਤਰਕਾਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਸੀ।