ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਹੋਈ ਸੁਣਵਾਈ, SC ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦਿੱਤਾ 2 ਹਫ਼ਤਿਆਂ ਦਾ ਦਿੱਤਾ ਸਮਾਂ

ਬਲਵੰਤ ਸਿੰਘ ਰਾਜੋਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰਾਜੋਆਣਾ ਦੀ ਰਹਿਮ ਪਟੀਸ਼ਨ &lsquoਤੇ ਸੁਪਰੀਮ ਕੋਰਟ &lsquoਚ ਸੁਣਵਾਈ ਹੋਈ ਹੈ ਤੇ ਸੁਪਰੀਮ ਕੋਰਟ ਨੇ ਕੇਂਦਰ ਵੱਲੋਂ ਜਵਾਬ ਦਾਖਿਲ ਕਰਨ &lsquoਚ ਹੋ ਰਹੀ ਦੇਰੀ ਨੂੰ ਲੈ ਕੇ ਨਾਰਾਜ਼ਗੀ ਪ੍ਰਗਟਾਈ ਹੈ।

ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਰਾਜੋਆਣਾ ਨੇ ਰਹਿਮ ਦੀ ਅਪੀਲ &lsquoਤੇ ਫ਼ੈਸਲੇ &lsquoਚ ਦੇਰੀ ਹੋਣ ਕਾਰਨ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ &lsquoਚ ਬਦਲਣ ਦੀ ਮੰਗਕੀਤੀ ਹੈ। ਅਦਾਲਤ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਆਖਿਰ ਹੁਣ ਤੱਕ ਜਵਾਬ ਕਿਉਂ ਨਹੀਂ ਦਿੱਤਾ ਗਿਆ। ਮਾਮਲਾ ਜਸਟਿਸ ਵਿਕਰਮ ਨਾਥ, ਜਸਟਿੰਸ ਸੰਦੀਪ ਮਹਿਤਾ ਤੇ ਜਸਟਿਸ ਵਿਜੇ ਬਿਸ਼ਨੋਈ ਦੀ ਬੈਂਚ ਅੱਗੇ ਸੁਣਿਆ ਗਿਆ।

ਜਵਾਬ ਵਿਚ ਕੇਂਦਰ ਵੱਲੋਂ ਵਕੀਲ ਨੇ ਕਿਹਾ ਕਿ ਕੁਝ ਦਸਤਾਵੇਜ਼ ਸੀਲਬੰਦ ਲਿਫਾਫੇ ਵਿਚ ਪੇਸ਼ ਕਰਨੇ ਹਨ। ਕੋਰਟ ਨੇ ਕਿਹਾ ਕਿ ਜੋ ਵੀ ਕਹਿਣਾ ਹੈ ਉਹ ਹਲਫੀਆ ਬਿਆਨ ਵਿਚ ਲਿਖ ਕੇ ਪੇਸ਼ ਕੀਤਾ ਜਾਵੇ।