ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ 'ਆਪ' ਦੇ ਇਰਾਦਿਆਂ ਨੂੰ ਸਮਝਣ ਦੀ ਲੋੜ: ਸੁਖਜਿੰਦਰ ਰੰਧਾਵਾ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਦੋਵੇਂ ਪਾਰਟੀਆਂ ਸੱਤਾ ਦੀ ਖ਼ਾਤਰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਪੰਜਾਬ ਦੇ ਲੋਕਾਂ ਨੂੰ ਅੱਜ ਭਾਜਪਾ ਅਤੇ &lsquoਆਪ&rsquo ਦੇ ਇਸ ਇਰਾਦਿਆਂ ਨੂੰ ਸਮਝਣ ਦੀ ਲੋੜ ਹੈ।
ਰੰਧਾਵਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ। ਜਮਹੂਰੀ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਵਚਨਬੱਧ ਹੈ। ਰੰਧਾਵਾ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ। ਤਾਂ ਜੋ ਭਾਜਪਾ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।
ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਸੰਸਦ ਮੈਂਬਰ ਭਾਜਪਾ ਅਤੇ ਆਰ.ਐਸ.ਐਸ ਦੇ ਇਕਹਿਰੇ ਰਾਜ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨਾ ਸਿਰਫ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਆਪਣੀ ਗਿਣਤੀ ਵਧਾ ਕੇ ਮਨਮਾਨੇ ਬਿੱਲ ਪਾਸ ਕਰਨਾ ਚਾਹੁੰਦੀ ਹੈ, ਸਗੋਂ ਛੋਟੀਆਂ ਅਤੇ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਭਾਜਪਾ ਦਾ ਉਦੇਸ਼ ਖਾਸ ਤੌਰ 'ਤੇ ਵਿਰੋਧੀ ਧਿਰ ਨੂੰ ਖਤਮ ਕਰਨਾ ਹੈ।