ਭਗਵੰਤ ਮਾਨ ਵੱਲੋਂ ਬਾਗੀ ਸੰਸਦ ਮੈਂਬਰਾਂ ਨੂੰ ਸੰਸਦ ’ਚੋਂ ਹਟਾਉਣ ਦੀ ਤਿਆਰੀ ਰਾਸ਼ਟਰਪਤੀ ਤੋਂ ਮੰਗਿਆ ਸਮਾਂ

ਆਮ ਆਦਮੀ ਪਾਰਟੀ (AAP) ਦੇ ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਤੋਂ ਬਾਅਦ, ਹੁਣ &lsquoਆਪ&rsquo ਉਨ੍ਹਾਂ ਨੂੰ ਸੰਸਦ ਵਿੱਚੋਂ ਹਟਾਉਣ (ਵਾਪਸ ਬੁਲਾਉਣ) ਦੀ ਤਿਆਰੀ ਕਰ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ 'ਤੇ ਗੱਲ ਕਰਨ ਲਈ ਭਾਰਤ ਦੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਹੈ। ਉਹ ਰਾਸ਼ਟਰਪਤੀ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਇਨ੍ਹਾਂ ਮੈਂਬਰਾਂ ਨੇ ਪਾਰਟੀ ਧੋਖਾ ਦਿੱਤਾ ਹੈ, ਇਸ ਲਈ ਇਨ੍ਹਾਂ ਦੀ ਮੈਂਬਰੀ ਰੱਦ ਕਰਕੇ ਇਨ੍ਹਾਂ ਨੂੰ ਵਾਪਸ ਬੁਲਾਇਆ ਜਾਵੇ।  
ਮੁੱਖ ਮੰਤਰੀ ਦੇ ਨਾਲ ਉਹ ਵਿਧਾਇਕ ਵੀ ਰਾਸ਼ਟਰਪਤੀ ਨੂੰ ਮਿਲਣਗੇ ਜਿਨ੍ਹਾਂ ਨੇ ਇਨ੍ਹਾਂ ਮੈਂਬਰਾਂ ਨੂੰ ਚੁਣ ਕੇ ਭੇਜਿਆ ਸੀ। ਭਾਜਪਾ ਵਿੱਚ ਜਾਣ ਵਾਲੇ 7 ਮੈਂਬਰਾਂ ਵਿੱਚੋਂ 6 ਪੰਜਾਬ ਦੇ ਹਨ ਜਿਨ੍ਹਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਹਰਭਜਨ ਸਿੰਘ, ਰਾਜਿੰਦਰ ਗੁਪਤਾ ਅਤੇ ਵਿਕਰਮਜੀਤ ਸਿੰਘ ਸਾਹਨੀ ਸ਼ਾਮਲ ਹਨ। ਸਵਾਤੀ ਮਾਲੀਵਾਲ ਦਿੱਲੀ ਤੋਂ ਮੈਂਬਰ ਹੈ।