‘ਆਪ’ ਨੂੰ ਆਪਣੀ ਰਣਨੀਤੀ ਬਦਲਣ ਦੀ ਸਖ਼ਤ ਲੋੜ: ਮਲਵਿੰਦਰ ਸਿੰਘ ਕੰਗ

ਆਮ ਆਦਮੀ ਪਾਰਟੀ (ਆਪ) ਦੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਦੇ ਮੌਜੂਦਾ ਹਾਲਾਤ &rsquoਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਹੈ ਕਿ &lsquoਆਪ&rsquo ਨੂੰ ਆਪਣੀ ਰਣਨੀਤੀ ਬਦਲਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਇੱਕ ਅਜਿਹੀ ਲੋਕਤੰਤਰੀ ਜਥੇਬੰਦੀ ਵਜੋਂ ਕੰਮ ਕਰਨਾ ਚਾਹੀਦਾ ਹੈ ਜਿੱਥੇ ਹਰ ਕਿਸੇ ਦੀ ਗੱਲ ਸੁਣੀ ਜਾਵੇ, ਤਾਂ ਹੀ ਭਵਿੱਖ ਵਿੱਚ ਆਗੂਆਂ ਦੇ ਪਾਰਟੀ ਛੱਡਣ ਦੇ ਸਿਲਸਿਲੇ ਨੂੰ ਰੋਕਿਆ ਜਾ ਸਕਦਾ ਹੈ।
ਅੱਜ ਸਵੇਰੇ &lsquoਦਿ ਟ੍ਰਿਬਿਊਨ&rsquo ਨਾਲ ਇੱਕ ਵਿਸ਼ੇਸ਼ ਇੰਟਰਵਿਊ ਦੌਰਾਨ ਸ੍ਰੀ ਕੰਗ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਨੂੰ ਆਪਣੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਬਿਹਤਰ ਤਾਲਮੇਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸੰਦੀਪ ਪਾਠਕ ਵਰਗਾ ਅਹਿਮ ਆਗੂ ਪਾਰਟੀ ਨੂੰ ਕਦੇ ਨਾ ਛੱਡਦਾ ਜੇਕਰ ਲੀਡਰਸ਼ਿਪ ਉਨ੍ਹਾਂ ਦੇ ਸੰਪਰਕ ਵਿੱਚ ਰਹਿੰਦੀ। ਕੰਗ ਨੇ ਦਾਅਵਾ ਕੀਤਾ ਕਿ ਪਿਛਲੇ ਇੱਕ ਸਾਲ ਤੋਂ ਪਾਰਟੀ ਵਿੱਚ ਕੋਈ ਵੀ ਪਾਠਕ ਨਾਲ ਰਾਬਤੇ ਵਿੱਚ ਨਹੀਂ ਸੀ।