ਬਜ਼ੁਰਗ ਸਿੱਖ ਨੂੰ ਨੌਜਵਾਨ ਨੇ ਧੱਕਾ ਮਾਰ ਕੇ ਕਿਹਾ, ਮੇਰੇ ਦੇਸ਼ ’ਚੋਂ ਬਾਹਰ ਨਿਕਲੋ

ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਵੱਲੋਂ ਇੱਕ ਬਜ਼ੁਰਗ ਸਿੱਖ ਵਿਅਕਤੀ ਨਾਲ ਨਸਲੀ ਵਿਤਕਰਾ ਕਰਦਿਆਂ ਉਸ ਉੱਤੇ ਹਮਲਾ ਕੀਤਾ ਗਿਆ। ਵੁੱਡਸਟਾਕ ਪੁਲੀਸ ਮੁਤਾਬਕ ਇਹ ਘਟਨਾ 22 ਅਪਰੈਲ ਦੀ ਹੈ, ਜਦੋਂ ਬਜ਼ੁਰਗ ਸਿੱਖ ਵਿਅਕਤੀ ਫੁੱਟਪਾਥ &rsquoਤੇ ਪੈਦਲ ਜਾ ਰਿਹਾ ਸੀ।
ਇਸ ਦੌਰਾਨ ਇੱਕ ਨੌਜਵਾਨ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ ਧੱਕਾ ਦਿੱਤਾ ਅਤੇ "ਮੇਰੇ ਦੇਸ਼ ਵਿੱਚੋਂ ਬਾਹਰ ਨਿਕਲ ਜਾਓ" ਵਰਗੇ ਨਸਲੀ ਸ਼ਬਦਾਂ ਅਤੇ ਗਾਲੀ-ਗਲੋਚ ਦੀ ਵਰਤੋਂ ਕੀਤੀ। ਪੁਲੀਸ ਨੇ ਇਸ ਨੂੰ &rsquoਨਫ਼ਰਤ ਤੋਂ ਪ੍ਰੇਰਿਤ ਹਮਲਾ&rsquo ਕਰਾਰ ਦਿੱਤਾ ਹੈ। ਹਾਲਾਂਕਿ ਇਸ ਹਮਲੇ ਵਿੱਚ ਬਜ਼ੁਰਗ ਵਿਅਕਤੀ ਨੂੰ ਕੋਈ ਗੰਭੀਰ ਸਰੀਰਕ ਸੱਟ ਨਹੀਂ ਲੱਗੀ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਘਟਨਾ ਤੋਂ ਬਾਅਦ ਉਹ ਇੱਕ ਸਕੂਲ ਦੀ ਕੰਧ ਟੱਪ ਕੇ ਫਰਾਰ ਹੋ ਗਿਆ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ &rsquoਤੇ ਵੀ ਵਾਇਰਲ ਹੋ ਰਹੀਆਂ ਹਨ, ਜਿਸ ਵਿੱਚ ਨੌਜਵਾਨ ਵਾਰ-ਵਾਰ ਨਸਲੀ ਟਿੱਪਣੀਆਂ ਕਰਦਾ ਸੁਣਾਈ ਦਿੱਤਾ ਹੈ।