ਸਾਬਕਾ ਡੀਆਈਜੀ ਭੁੱਲਰ ਦੇ 11 ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਦਰਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਉਨ੍ਹਾਂ ਦੇ 11 ਟਿਕਾਣਿਆਂ &rsquoਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਕੀਤੀ ਗਈ ਹੈ, ਜਿਸ ਵਿੱਚ ਭੁੱਲਰ ਦੇ ਨਜ਼ਦੀਕੀਆਂ ਅਤੇ ਕਥਿਤ ਤੌਰ &rsquoਤੇ ਬੇਨਾਮੀ ਜਾਇਦਾਦ ਰੱਖਣ ਵਾਲੇ ਵਿਅਕਤੀਆਂ ਦੇ ਟਿਕਾਣੇ ਵੀ ਸ਼ਾਮਲ ਹਨ।

ਅਧਿਕਾਰੀਆਂ ਅਨੁਸਾਰ ਈਡੀ ਦੀਆਂ ਟੀਮਾਂ ਨੇ ਅੱਜ ਸਵੇਰੇ ਇੱਕੋ ਵੇਲੇ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ ਦਸਤਕ ਦਿੱਤੀ। ਜਾਂਚ ਦਾ ਮੁੱਖ ਕੇਂਦਰ ਸਾਬਕਾ ਪੁਲੀਸ ਅਧਿਕਾਰੀ ਵੱਲੋਂ ਕਥਿਤ ਤੌਰ &rsquoਤੇ ਇਕੱਠੀ ਕੀਤੀ ਗਈ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਰਿਸ਼ਵਤਖੋਰੀ ਰਾਹੀਂ ਕਮਾਏ ਗਏ ਪੈਸੇ ਦੀ ਤਲਾਸ਼ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਕਈ ਅਹਿਮ ਦਸਤਾਵੇਜ਼ ਅਤੇ ਡਿਜੀਟਲ ਸਬੂਤ ਕਬਜ਼ੇ ਵਿੱਚ ਲਏ ਗਏ ਹਨ।