ਇਰਾਨ ਮੰਦਹਾਲੀ ਕਾਰਨ ਜਲਦੀ ਖੋਲ੍ਹਣਾ ਚਾਹੁੰਦਾ ਹੈ ਹੋਰਮੁਜ਼ ਜਲਮਾਰਗ: Donald Trump

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦਾਅਵਾ ਕਰਦਿਆਂ ਕਿਹਾ ਹੈ ਕਿ ਇਰਾਨ ਇਸ ਸਮੇਂ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦੀ ਕਗਾਰ 'ਤੇ ਪਹੁੰਚ ਚੁੱਕਾ ਹੈ। ਟਰੰਪ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਇਰਾਨ ਨੇ ਖ਼ੁਦ ਅਮਰੀਕਾ ਨੂੰ ਸੂਚਿਤ ਕੀਤਾ ਹੈ ਕਿ ਉਹ ਬਹੁਤ ਹੀ ਮਾੜੇ ਹਾਲਾਤ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਹੁਣ ਉਹ ਚਾਹੁੰਦਾ ਹੈ ਕਿ ਹੋਰਮੁਜ਼ ਜਲਮਾਰਗ ਨੂੰ ਜਿੰਨੀ ਜਲਦੀ ਹੋ ਸਕੇ ਦੁਬਾਰਾ ਖੋਲ੍ਹ ਦਿੱਤਾ ਜਾਵੇ। ਟਰੰਪ ਅਨੁਸਾਰ ਇਰਾਨ ਇਸ ਵਕਤ ਆਪਣੇ ਦੇਸ਼ ਅੰਦਰ ਚੱਲ ਰਹੇ ਲੀਡਰਸ਼ਿਪ ਦੇ ਸੰਕਟ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟਿਆ ਹੋਇਆ ਹੈ।
ਰਾਸ਼ਟਰਪਤੀ ਟਰੰਪ ਨੇ ਅੱਗੇ ਲਿਖਿਆ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਇਰਾਨ ਇਸ ਔਖੀ ਘੜੀ ਵਿੱਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਜਾਵੇਗਾ। ਉਹਨਾਂ ਮੁਤਾਬਕ ਇਰਾਨ ਦੀ ਮੁੱਖ ਕੋਸ਼ਿਸ਼ ਇਹ ਹੈ ਕਿ ਹੋਰਮੁਜ਼ ਜਲਮਾਰਗ ਰਾਹੀਂ ਸਮੁੰਦਰੀ ਜਹਾਜ਼ਾਂ ਦੀ ਆਵਾਜਾਈ ਨੂੰ ਮੁੜ ਤੋਂ ਆਮ ਵਾਂਗ ਕੀਤਾ ਜਾਵੇ ਤਾਂ ਜੋ ਆਰਥਿਕ ਗਤੀਵਿਧੀਆਂ ਸ਼ੁਰੂ ਹੋ ਸਕਣ।