ਰਾਸ਼ਟਰਪਤੀ ਨੇ 5 ਮਈ ਨੂੰ ਮੁਲਾਕਾਤ ਲਈ ਸਮਾਂ ਦਿੱਤਾ: ਭਗਵੰਤ ਮਾਨ

ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 5 ਮਈ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਗਿਆ ਹੈ। ਹੁਣ 5 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕਾਂ ਸਮੇਤ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਲਈ ਜਾਣਗੇ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਮੁਲਾਕਾਤ 5 ਮਈ ਨੂੰ ਦੁਪਹਿਰ 12 ਵਜੇ ਹੋਵੇਗੀ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ 7 ਰਾਜ ਮੈਂਬਰਾਂ ਵੱਲੋਂ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿਧਾਇਕਾਂ ਸਣੇ ਰਾਸ਼ਟਰਪਤੀ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਸੀ ਤਾਂ ਜੋ ਰਾਜ ਸਭਾ ਮੈਂਬਰਾਂ ਦੀ ਮੈਂਬਰੀ ਰੱਦ ਕਰਨ ਦੀ ਮੰਗ ਕੀਤੀ ਜਾ ਸਕੇ।