ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਕੋਰਟ ‘ਚ ਹੋਈ ਪੇਸ਼ੀ, ਪੁਲਿਸ ਨੇ ਅਦਾਲਤ ‘ਚ ਚਲਾਨ ਕੀਤਾ ਪੇਸ਼

MP ਅੰਮ੍ਰਿਤਪਾਲ ਸਿੰਘ ਦੀ ਅੱਜ ਅਜਨਾਲਾ ਕੋਰਟ &lsquoਚ ਪੇਸ਼ੀ ਹੋਈ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ &lsquoਚ ਚਲਾਨ ਪੇਸ਼ ਕੀਤਾ ਤੇ ਇਸ ਦੇ ਨਾਲ ਹੀ ਅਜਨਾਲਾ ਕੋਰਟ ਨੇ ਕੇਸ ਨੂੰ ਅੰਮ੍ਰਿਤਸਰ ਸੈਸ਼ਨ ਕੋਰਟ &lsquoਚ ਟ੍ਰਾਂਸਫਰ ਕਰ ਦਿੱਤਾ ਹੈ। 2 ਮਈ ਤੋਂ ਟਰਾਇਲ ਦੀ ਕਾਰਵਾਈ ਕੀਤੀ ਜਾਵੇਗੀ ਸ਼ੁਰੂ
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੀ NSA ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਗਈ ਸੀ ਤੇ 23 ਅਪ੍ਰੈਲ ਨੂੰ ਪੇਸ਼ ਕੀਤਾ ਗਿਆ ਸੀ। 15 ਦਿਨ ਦਾ ਰਿਮਾਂਡ ਮੰਗਿਆ ਸੀ ਪਰ 2 ਦਿਨ ਦਾ ਰਿਮਾਂਡ ਮਿਲਿਆ ਤੇ ਇਸ ਮਗਰੋਂ ਜਦੋਂ 25 ਅਪ੍ਰੈਲ ਨੂੰ ਸਾਂਸਦ ਦੀ ਕੋਰਟ ਵਿਚ ਪੇਸ਼ੀ ਹੋਈ ਤਾਂ 30 ਅਪ੍ਰੈਲ ਤੱਕ ਅੰਮ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ ਜਿਸ ਦੀ ਅੱਜ ਮੁੜ ਤੋਂ ਵੀਸੀ ਰਾਹੀਂ ਪੇਸ਼ੀ ਹੋਈ ਹੈ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਮ੍ਰਿਤਪਾਲ ਸਿੰਘ ਦੀ ਨਿਆਇਕ ਹਿਰਾਸਤ ਦੀ ਤਾਰੀਖ ਸੀ, ਜਿਸ ਕਾਰਨ ਉਨ੍ਹਾਂ ਨੂੰ ਵੀਸੀ ਰਾਹੀਂ ਪੇਸ਼ ਕੀਤਾ ਗਿਆ। ਇਸ ਦੌਰਾਨ ਰਾਜ ਪੱਖ ਵੱਲੋਂ ਜਾਂਚ ਪੂਰੀ ਕਰਕੇ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਇਸ ਕੇਸ ਦੀ ਸੁਣਵਾਈ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਵਿੱਚ ਹੋਵੇਗੀ, ਜਿੱਥੇ 2 ਮਈ ਤੋਂ ਟਰਾਇਲ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਐਫਆਈਆਰ ਨੰਬਰ 39 ਨਾਲ ਸੰਬੰਧਿਤ ਇਸ ਮਾਮਲੇ ਵਿੱਚ ਹੁਣ ਤੱਕ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਸਭ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ।