ਪਾਰਟੀ ਬਦਲਣ ਤੋਂ ਬਾਅਦ MP ਰਾਜਿੰਦਰ ਗੁਪਤਾ ਦੀ ਟਰਾਈਡੈਂਟ ਫੈਕਟਰੀ ’ਤੇ ਛਾਪਾ

ਬਰਨਾਲਾ ਵਿੱਚ ਪੰਜਾਬ ਦੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਦੀ ਟਰਾਈਡੈਂਟ ਗਰੁੱਪ ਦੀ ਫੈਕਟਰੀ &rsquoਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਛਾਪਾ ਮਾਰਿਆ ਗਿਆ ਹੈ। ਗੌਰਤਲਬ ਹੈ ਕਿ ਰਾਜਿੰਦਰ ਗੁਪਤਾ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਸਨ ਪਰ ਕੁਝ ਦਿਨ ਪਹਿਲਾਂ ਹੀ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਕਾਰਵਾਈ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਨੌਂ ਗੱਡੀਆਂ ਅੱਜ ਦੁਪਹਿਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਸਥਿਤ ਟਰਾਈਡੈਂਟ ਫੈਕਟਰੀ ਵਿੱਚ ਦਾਖਲ ਹੋਈਆਂ। ਪਿਛਲੇ ਤਿੰਨ ਤੋਂ ਚਾਰ ਘੰਟਿਆਂ ਤੋਂ ਬੋਰਡ ਦੇ ਅਧਿਕਾਰੀਆਂ ਵੱਲੋਂ ਫੈਕਟਰੀ ਦੇ ਅੰਦਰ ਜਾਂਚ ਕੀਤੀ ਜਾ ਰਹੀ ਹੈ।