ਲੋੜ ਪੈਣ ’ਤੇ ਭਰੋਸਗੀ ਮਤੇ ਲਈ ਤਿਆਰ ਹਾਂ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 1 ਮਈ ਨੂੰ ਮਜ਼ਦੂਰ ਦਿਵਸ ਵਾਲੇ ਦਿਨ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਦੌਰਾਨ ਸੂਬਾ ਸਰਕਾਰ ਵੱਲੋਂ ਵੱਖ-ਵੱਖ ਮਜ਼ਦੂਰ ਯੂਨੀਅਨਾਂ ਦੇ ਆਗੂਆਂ ਨੂੰ ਵੀ ਸੱਦਿਆ ਗਿਆ ਹੈ। ਉਨ੍ਹਾਂ ਦੀ ਮੌਜੂਦਗੀ ਵਿੱਚ ਸੂਬਾ ਸਰਕਾਰ ਵੱਲੋਂ ਮਜ਼ਦੂਰਾਂ ਦੇ ਹੱਕਾਂ ਬਾਰੇ ਵਿਚਾਰ-ਚਰਚਾ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਹਾਲਾਂਕਿ ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਵਿਸ਼ੇਸ਼ ਇਜਲਾਸ ਲਈ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ। ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵਿਸ਼ੇਸ਼ ਇਜਲਾਸ ਦੀ ਆੜ ਵਿੱਚ ਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ਵੱਲੋਂ ਵਿਸ਼ੇਸ਼ ਇਜਲਾਸ ਸਬੰਧੀ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੂੰ ਭਰੋਸਗੀ ਮਤਾ ਲਿਆਉਣ ਦੀ ਕੋਈ ਲੋੜ ਨਹੀਂ ਹੈ। &lsquoਆਪ&rsquo ਨੂੰ ਪਹਿਲਾਂ ਹੀ ਪੰਜਾਬ ਦੇ ਲੋਕਾਂ ਨੇ 94 ਵਿਧਾਇਕਾਂ ਦਾ ਸਪਸ਼ਟ ਬਹੁਮਤ ਦਿੱਤਾ ਹੋਇਆ ਹੈ। ਸੂਬਾ ਸਰਕਾਰ ਦੇ ਸਾਰੇ ਬਿੱਲ ਸਰਬਸੰਮਤੀ ਨਾਲ ਵਿਧਾਨ ਸਭਾ ਵਿੱਚ ਪਾਸ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਕੋਈ ਦਾਅਵਾ ਕਰਦਾ ਹੈ ਕਿ &lsquoਆਪ&rsquo ਦੇ ਇੰਨੇ ਸਾਰੇ ਵਿਧਾਇਕ ਹੋਰਨਾਂ ਪਾਰਟੀਆਂ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਦੀ ਸਰਕਾਰ ਡਿੱਗ ਜਾਵੇਗੀ ਤਾਂ ਲੋੜ ਪੈਣ &rsquoਤੇ ਉਹ ਵਿਧਾਨ ਸਭਾ ਵਿੱਚ ਭਰੋਸਗੀ ਮਤੇ ਲਈ ਵੀ ਤਿਆਰ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ &rsquoਤੇ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਜਾਖੜ ਪ੍ਰਧਾਨ ਮੰਤਰੀ ਮੋਦੀ ਦੀਆਂ ਗਾਰੰਟੀਆਂ ਪੂਰੀਆਂ ਕਰਵਾ ਦੇਣ। ਸ੍ਰੀ ਮੋਦੀ ਨੇ ਹਰ ਵਿਅਕਤੀ ਦੇ ਬੈਂਕ ਖਾਤੇ ਵਿੱਚ 15 ਲੱਖ ਰੁਪਏ ਪਾਉਣ ਅਤੇ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਭਗਵੰਤ ਮਾਨ ਨੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ &rsquoਤੇ ਕਿਹਾ ਕਿ ਜਿਨ੍ਹਾਂ ਨੇ ਲੋਕਾਂ ਦਾ ਭਰੋਸਾ ਤੋੜਿਆ ਹੈ, ਉਨ੍ਹਾਂ ਨੂੰ &lsquoਗ਼ੱਦਾਰ&rsquo ਹੀ ਕਿਹਾ ਜਾਂਦਾ ਹੈ।