ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਸਾਹਮਣੇ ਭਾਰੀ ਰੈਲੀ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):&ndash ਖ਼ਾਲਿਸਤਾਨ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਦਫ਼ਤਰ ਸਾਹਮਣੇ ਸੰਘਰਸ਼ਸ਼ੀਲ ਪੰਥਕ ਜਥੇਬੰਦੀ ਟੀਮ ਸ਼ਹੀਦ ਨਿੱਝਰ ਵੱਲੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਹਾਜ਼ਰੀ ਨਾਲ &ldquoਖ਼ਾਲਿਸਤਾਨ ਜ਼ਿੰਦਾਬਾਦ ਰੈਲੀ&rdquo ਆਯੋਜਿਤ ਕੀਤੀ ਗਈ। ਇਸ ਮੌਕੇ ਟੀਮ ਸ਼ਹੀਦ ਨਿਝੱਰ ਜਥੇਬੰਦੀ ਵੱਲੋਂ ਖ਼ਾਲਿਸਤਾਨ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਇਆ ਗਿਆ । ਰੈਲੀ ਦੌਰਾਨ 1978 ਤੋਂ ਲੈ ਕੇ ਖ਼ਾਲਿਸਤਾਨ ਦੀ ਜੰਗੇ ਅਜ਼ਾਦੀ ਵਾਸਤੇ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਅਤੇ ਸਿੰਘਣੀਆਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕੀਤੇ ਗਏ। ਨਾਲ ਹੀ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਯਾਦ ਕਰਦਿਆਂ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। ਇਸ ਮੌਕੇ ਬੁੜੈਲ ਜੇਲ੍ਹ ਵਿੱਚ ਨਜ਼ਰਬੰਦ ਜਥੇਦਾਰ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਤਾਰਾ ਵੱਲੋਂ ਭੇਜੇ ਗਏ ਸੰਦੇਸ਼ ਨੂੰ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਭਾਈ ਨਰਿੰਦਰ ਸਿੰਘ ਰੰਧਾਵਾ - ਜਿਸਨੂੰ ਸਰੀ ਪੁਲਿਸ ਦੁਆਰਾ ਆਪਣੀ ਜਾਨ ਨੂੰ ਆਉਣ ਵਾਲੇ ਖ਼ਤਰਿਆਂ ਬਾਰੇ ਚੇਤਾਵਨੀ ਦੇਣ ਦੀ ਡਿਊਟੀ ਜਾਰੀ ਕੀਤੀ ਗਈ ਸੀ - ਨੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਦੇ ਮੂਹਰੇ ਖਾਲਿਸਤਾਨ ਦਾ ਝੰਡਾ ਲਹਿਰਾਂਦੇ ਹੋਏ ਮੋਦੀ ਸਰਕਾਰ ਦੀਆਂ ਕਥਿਤ ਕਤਲ ਦੀਆਂ ਧਮਕੀਆਂ ਨੂੰ ਸਿੱਧਾ ਚੁਣੌਤੀ ਦਿੱਤੀ। ਰੈਲੀ ਦੌਰਾਨ ਭਾਗੀਦਾਰਾਂ ਵੱਲੋਂ ਖ਼ਾਲਿਸਤਾਨ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਇਲਾਵਾ, ਸਿੱਖਸ ਫ਼ਾਰ ਜਸਟਿਸ ਵੱਲੋਂ ਕਰਵਾਏ ਜਾ ਰਹੇ ਰੈਫਰੈਂਡਮ ਲਈ ਰਜਿਸਟ੍ਰੇਸ਼ਨ ਅਤੇ ਆਉਣ ਵਾਲੀਆਂ ਵੋਟਿੰਗ ਤਰੀਖਾਂ&mdash16 ਅਗਸਤ (ਇੰਡੀਆਨਾ, ਅਮਰੀਕਾ) ਅਤੇ 18 ਅਕਤੂਬਰ (ਐਡਮਿੰਟਨ, ਕੈਨੇਡਾ)&mdashਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਸੰਗਤਾਂ ਨੂੰ ਅਪੀਲ ਕੀਤੀ ਗਈ। ਇਸ ਮੌਕੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਸੇਵਾਦਾਰ ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਮਨਜਿੰਦਰ ਸਿੰਘ ਖਾਲਸਾ, ਭਾਈ ਜੈਕ ਸਿੱਧੂ, ਭਾਈ ਸਰਬਜੀਤ ਸਿੰਘ, ਭਾਈ ਦਲਜੀਤ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।