ਨਵੇਂ ਕਾਨੂੰਨ ਤਹਿਤ ਬੇਅਦਬੀ ਦਾ ਪਹਿਲਾ ਕੇਸ ਦਰਜ

ਮੁਕਤਸਰ ਜ਼ਿਲ੍ਹੇ ਦੇ ਮਲੋਟ ਕਸਬੇ ਵਿੱਚ ਵੀਰਵਾਰ ਨੂੰ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਤਹਿਤ ਪਹਿਲਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਘਟਨਾ ਇੰਦਰਾ ਬਸਤੀ ਦੇ ਵਾਰਡ ਨੰਬਰ 10 ਵਿੱਚ ਵਾਪਰੀ, ਜਿੱਥੇ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਕਰੀਬ 20 ਅੰਗ ਸੜਕ 'ਤੇ ਖਿੱਲਰੇ ਹੋਏ ਮਿਲੇ। ਸਥਾਨਕ ਨਿਵਾਸੀਆਂ ਨੇ ਬੜੇ ਸਤਿਕਾਰ ਨਾਲ ਇਨ੍ਹਾਂ ਅੰਗਾਂ ਨੂੰ ਇਕੱਠਾ ਕੀਤਾ ਅਤੇ ਪੁਲੀਸ ਨੂੰ ਸੂਚਨਾ ਦਿੱਤੀ ਹੈ।

ਡੀ ਐੱਸ ਪੀ ਹਰਜੀਤ ਸਿੰਘ ਮਾਨ ਅਤੇ ਐੱਸ ਐੱਚ ਓ ਹਰਪ੍ਰੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮੁੱਢਲੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਗੁਟਕਾ ਸਾਹਿਬ ਸ਼ਾਇਦ ਕਬਾੜ ਦੇ ਸਾਮਾਨ ਦੇ ਨਾਲ ਆਇਆ ਸੀ ਅਤੇ ਬਾਅਦ ਵਿੱਚ ਗਲੀ ਵਿੱਚ ਸੁੱਟ ਦਿੱਤਾ ਗਿਆ। ਜਗੀਰ ਸਿੰਘ ਨੇ ਆਪਣੇ ਦੋਸਤ ਨਾਲ ਮਿਲ ਕੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਅਤ ਰੱਖਿਆ।