ਪੰਜਾਬ ਸਰਕਾਰ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਵੇ : ਹਾਈ ਕੋਰਟ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਕ੍ਰਿਕਟਰ ਤੋਂ ਰਾਜ ਸਭਾ ਮੈਂਬਰ ਬਣੇ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਪੰਜਾਬ ਵਿੱਚ ਰਹਿਣ ਦੌਰਾਨ ਉਨ੍ਹਾਂ ਨੂੰ ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ। ਰਾਜ ਸਭਾ ਮੈਂਬਰ ਹਰਭਜਨ ਸਿੰਘ ਪੰਜਾਬ ਪੁਲੀਸ ਵੱਲੋਂ ਦਿੱਤੀ ਸੁਰੱਖਿਆ ਹਟਾਉਣ ਖ਼ਿਲਾਫ਼ ਹਾਈ ਕੋਰਟ ਪਹੁੰਚ ਗਿਆ ਹੈ। ਸਾਬਕਾ ਕ੍ਰਿਕਟਰ ਨੇ ਪਟੀਸ਼ਨ ਵਿੱਚ ਆਪਣਾ ਸੁਰੱਖਿਆ ਕਵਰ ਬਹਾਲ ਕਰਨ ਲਈ ਸੂੁਬਾ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਹਰਭਜਨ ਸਿੰਘ ਪਿਛਲੇ ਦਿਨੀਂ &lsquoਆਪ&rsquo ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਿਆ ਸੀ, ਜਿਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਪੁਲੀਸ ਵੱਲੋਂ ਦਿੱਤੀ ਸੁਰੱਖਿਆ ਵਾਪਸ ਲੈ ਲਈ ਸੀ। ਸਾਬਕਾ ਕ੍ਰਿਕਟਰ ਦੀ ਜਲੰਧਰ ਸਥਿਤ ਰਿਹਾਇਸ਼ਗਾਹ ਦੇ ਬਾਹਰ ਕੇਂਦਰ ਵੱਲੋਂ ਮੁਹੱਈਆ ਕੀਤਾ ਸੀ ਆਰ ਪੀ ਐੱਫ ਦਾ ਅਮਲਾ ਤਾਇਨਾਤ ਹੈ। ਸੰਸਦ ਮੈਂਬਰਾਂ ਦੇ ਪਾਰਟੀ ਤੋਂ ਬਾਗ਼ੀ ਹੋਣ ਮਗਰੋਂ &lsquoਆਪ&rsquo ਵਰਕਰਾਂ ਨੇ ਹਰਭਜਨ ਸਿੰਘ, ਰਾਜਿੰਦਰ ਗੁਪਤਾ ਤੇ ਅਸ਼ੋਕ ਮਿੱਤਲ ਦੇ ਜਲੰਧਰ ਤੇ ਲੁਧਿਆਣਾ ਸਥਿਤ ਘਰਾਂ ਦੇ ਬਾਹਰ ਪੇਂਟ ਨਾਲ &lsquoਗੱਦਾਰ&rsquo ਲਿਖ ਦਿੱਤਾ ਸੀ।