ਅੰਮ੍ਰਿਤਪਾਲ ਸਿੰਘ ਵਿਰੁੱਧ ਬਿਆਨਬਾਜ਼ੀ: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਖਿਲਾਫ਼ ਰੋਸ ਪ੍ਰਦਰਸ਼ਨ

ਸਾਬਕਾ ਕਾਂਗਰਸੀ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਕਾਂਗਰਸੀ ਆਗੂ ਖਿਲਾਫ ਰੋਸ ਵਿਖਾਵਾ ਕਰਨ ਦਾ ਫੈਸਲਾ ਕੀਤਾ ਹੈ।

ਪਾਰਟੀ ਆਗੂ ਸ਼ਖਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਅੱਜ 11 ਵਜੇ ਕਚਹਿਰੀ ਚੌਂਕ ਵਿੱਚ ਕਾਂਗਰਸੀ ਆਗੂ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਰੋਸ ਵਿਖਾਵਾ ਕੀਤਾ ਜਾਵੇਗਾ। ਜਥੇਬੰਦੀ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਲੋਕਪ੍ਰਿਅਤਾ ਅਤੇ ਸਿੱਖ ਨੌਜਵਾਨਾਂ ਵਿੱਚ ਵਧ ਰਹੀ ਲਹਿਰ ਤੋਂ ਘਬਰਾ ਕੇ ਵਿਰੋਧੀ ਪੱਖ ਬੇਬੁਨਿਆਦ ਇਲਜ਼ਾਮ ਲਗਾ ਰਿਹਾ ਹੈ। ਐਡਵੋਕੇਟ ਖਾਰਾ ਨੇ ਕਿਹਾ ਕਿ ਪੰਥਕ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ।