ਇਰਾਨ ਦੀ ਤਜਵੀਜ਼ ਤੋਂ ‘ਸੰਤੁਸ਼ਟ’ ਨਹੀਂ : ਟਰੰਪ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਇਰਾਨ ਵੱਲੋਂ ਜੰਗ ਖਤਮ ਕਰਨ ਲਈ ਪੇਸ਼ ਕੀਤੀ ਗਈ ਤਾਜ਼ਾ ਤਜਵੀਜ਼ ਤੋਂ ਸੰਤੁਸ਼ਟ ਨਹੀਂ ਹਨ। ਵ੍ਹਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਇਰਾਨ ਅਜਿਹੀਆਂ ਮੰਗਾਂ ਰੱਖ ਰਿਹਾ ਹੈ ਜਿਨ੍ਹਾਂ ਨੂੰ ਉਹ ਕਦੇ ਪ੍ਰਵਾਨ ਨਹੀਂ ਕਰ ਸਕਦੇ। ਉਨ੍ਹਾਂ ਦਾ ਇਹ ਬਿਆਨ ਸੰਕੇਤ ਦਿੰਦਾ ਹੈ ਕਿ ਦੋ ਮਹੀਨਿਆਂ ਤੋਂ ਜਾਰੀ ਇਸ ਖੂਨੀ ਜੰਗ ਦਾ ਹੱਲ ਫਿਲਹਾਲ ਨਿਕਲਦਾ ਨਜ਼ਰ ਨਹੀਂ ਆ ਰਿਹਾ।
ਦੂਜੇ ਪਾਸੇ, ਅਮਰੀਕਾ ਦੇ ਆਪਣੇ ਪੁਰਾਣੇ ਸਹਿਯੋਗੀ ਦੇਸ਼ਾਂ ਨਾਲ ਸਬੰਧ ਵੀ ਸੁਖਾਵੇਂ ਨਹੀਂ ਰਹੇ। ਟਰੰਪ ਪ੍ਰਸ਼ਾਸਨ ਨੇ ਜਰਮਨੀ ਤੋਂ ਆਪਣੇ 5,000 ਸੈਨਿਕਾਂ ਨੂੰ ਵਾਪਸ ਬੁਲਾਉਣ ਦਾ ਅਚਨਚੇਤ ਐਲਾਨ ਕਰ ਦਿੱਤਾ ਹੈ। ਇਹ ਕਦਮ ਜਰਮਨ ਚਾਂਸਲਰ ਫ੍ਰੀਡਰਿਕ ਮਰਜ਼ ਦੀ ਉਸ ਟਿੱਪਣੀ ਤੋਂ ਬਾਅਦ ਚੁੱਕਿਆ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਕੋਲ ਜੰਗ ਤੋਂ ਬਾਹਰ ਨਿਕਲਣ ਦੀ ਕੋਈ ਸਪੱਸ਼ਟ ਰਣਨੀਤੀ ਨਹੀਂ ਹੈ। ਪੈਂਟਾਗਨ ਦੇ ਅਧਿਕਾਰੀਆਂ ਨੇ ਜਰਮਨ ਚਾਂਸਲਰ ਦੇ ਬਿਆਨ ਨੂੰ &lsquoਗੈਰ-ਜ਼ਰੂਰੀ ਅਤੇ ਅਪਮਾਨਜਨਕ&rsquo ਕਰਾਰ ਦਿੱਤਾ ਹੈ।