ਪੱਛਮੀ ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿਚ ਤਖਤਾ ਪਲਟ ਹੋਵੇਗਾ: ਰਵਨੀਤ ਸਿੰਘ ਬਿੱਟੂ
_04May26092932AM.jpg)
ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ &rsquoਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਬਿੱਟੂ ਨੇ ਕਿਹਾ ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਵੋਟ ਪਾਈ ਹੈ, ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੀ ਜਲਦ ਹੀ &rsquoਤਖਤਾ ਪਲਟ&rsquo ਦੇਖਣ ਨੂੰ ਮਿਲੇਗਾ ਕਿਉਂਕਿ ਇੱਥੋਂ ਦੇ ਲੋਕ ਵੀ ਬਿਹਤਰੀ ਲਈ ਬਦਲਾਅ ਚਾਹੁੰਦੇ ਹਨ। ਬਿੱਟੂ ਨੇ ਪੰਜਾਬ ਦੀ ਮੌਜੂਦਾ ਸਥਿਤੀ &rsquoਤੇ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਇਸ ਵੇਲੇ ਸ਼ਾਂਤ ਹਨ ਕਿਉਂਕਿ ਉਨ੍ਹਾਂ &rsquoਤੇ ਕੇਸ ਦਰਜ ਕੀਤੇ ਜਾਣ ਦਾ ਡਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ, ਭਾਵੇਂ ਲੋਕ ਹਾਲੇ ਚੁੱਪ ਹਨ ਪਰ ਉਨ੍ਹਾਂ ਨੇ ਭਾਜਪਾ ਨੂੰ ਵੋਟ ਪਾਉਣ ਦਾ ਮਨ ਬਣਾ ਲਿਆ ਹੈ। ਵੋਟਿੰਗ ਵਾਲੇ ਦਿਨ ਪੰਜਾਬ ਵਿੱਚ ਸਿਰਫ਼ ਭਾਜਪਾ ਹੀ ਨਜ਼ਰ ਆਵੇਗੀ। ਉਨ੍ਹਾਂ ਅਨੁਸਾਰ ਪੰਜਾਬ ਦੀ ਜਨਤਾ ਮੌਜੂਦਾ ਮੁੱਦਿਆਂ ਤੋਂ ਤੰਗ ਆ ਚੁੱਕੀ ਹੈ ਅਤੇ ਵਿਕਾਸ ਵੱਲ ਵੇਖ ਰਹੀ ਹੈ।