ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ ਸਪੀਕਰ ਸੰਧਵਾਂ, ਜਥੇਦਾਰ ਗੜਗੱਜ ਵੱਲੋਂ ਕੀਤਾ ਗਿਆ ਤਲਬ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਬੇਅਦਬੀ ਖਿਲਾਫ ਬਣੇ ਕਾਨੂੰਨ ਨੂੰ ਲੈ ਕੇ ਤਲਬ ਕੀਤਾ ਗਿਆ ਹੈ, ਜਿਸ &lsquoਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸੰਧਵਾਂ ਨੂੰ 8 ਮਈ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਤਲਬ ਕੀਤਾ।
ਇਸ &lsquoਤੇ ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੱਤਰੇਤ ਵੱਲੋਂ 8 ਮਈ ਸਵੇਰੇ 11 ਵਜੇ ਹਾਜਰ ਹੋਣ ਦਾ ਸੰਦੇਸ਼ ਪ੍ਰਾਪਤ ਹੋਇਆ ਹੈ, ਸਾਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਤੇ ਸਤਿਕਾਰਯੋਗ ਹਨ, ਮੈਂ ਪੂਰੀ ਨਿਮਰਤਾ ਤੇ ਸ਼ਰਧਾ ਨਾਲ ਹਾਜ਼ਰ ਹੋ ਕੇ ਆਪਣਾ ਪੱਖ ਰੱਖਾਂਗਾ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਵਿਦਵਾਨਾਂ, ਜਥੇਬੰਦੀਆਂ ਅਤੇ ਕਾਨੂੰਨੀ ਮਾਹਿਰਾਂ ਨਾਲ ਕੀਤੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਏ ਗਏ &lsquoਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026&rsquo ਸਬੰਧੀ ਕੁੱਝ ਸ਼ੰਕੇ ਪ੍ਰਗਟ ਕੀਤੇ ਗਏ ਹਨ। ਇਨ੍ਹਾਂ ਸ਼ੰਕਿਆਂ ਨੂੰ ਦੂਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਵਿਚਾਰ-ਵਟਾਂਦਰੇ ਲਈ ਸੱਦਿਆ ਗਿਆ ਹੈ।