ਲਾਲੂ ਪਰਿਵਾਰ ਨੂੰ ਸਰਕਾਰੀ ਨਿਵਾਸ ਖਾਲ੍ਹੀ ਕਰਨ ਲਈ 15 ਦਿਨਾਂ ਦਾ ਸਮਾਂ

ਪਟਨਾ, : ਪਟਨਾ ਤੋਂ ਬਿਹਾਰ ਦੀ ਰਾਜਨੀਤੀ ਨਾਲ ਸੰਬੰਧਿਤ ਵੱਡੀ ਖ਼ਬਰ ਸਾਹਮਣੇ ਆਈ ਹੈ। ਸਰਕਾਰੀ ਸੂਤਰਾਂ ਅਨੁਸਾਰ ਸਮਰਾਟ ਸਰਕਾਰ ਨੇ ਲਾਲੂ ਪ੍ਰਸਾਦ ਯਾਦਵ ਦੇ ਪਰਿਵਾਰ ਨੂੰ 10 ਸਰਕੂਲਰ ਰੋਡ ਸਥਿਤ ਸਰਕਾਰੀ ਨਿਵਾਸ ਖਾਲ੍ਹੀ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਪਹਿਲਾਂ ਵੀ 25 ਨਵੰਬਰ 2025 ਨੂੰ ਨਿਵਾਸ ਖਾਲ੍ਹੀ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਸੀ, ਪਰ ਹਾਲੇ ਤੱਕ ਇਸਦੀ ਪਾਲਣਾ ਨਹੀਂ ਹੋਈ।
ਇਸ ਨਿਵਾਸ ਵਿੱਚ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਰਹਿੰਦੇ ਹਨ। ਸਰਕਾਰ ਨੇ ਹੁਣ ਸਖ਼ਤ ਰਵੱਈਆ ਅਪਣਾਉਂਦੇ ਹੋਏ ਨਵਾਂ ਨੋਟਿਸ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਹਾਰੇ ਹੋਏ ਵਿਧਾਇਕਾਂ ਨੂੰ ਵੀ ਸਰਕਾਰੀ ਘਰ ਖਾਲ੍ਹੀ ਕਰਨ ਲਈ ਨੋਟਿਸ ਭੇਜੇ ਗਏ ਹਨ। ਭਵਨ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਇਸ ਮਾਮਲੇ &rsquoਚ ਹਾਲੇ ਤੱਕ ਸਰਕਾਰ ਵੱਲੋਂ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ, ਪਰ ਰਾਜਨੀਤਿਕ ਗਲਿਆਰਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।