ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਨਵੀਂ ਦਿੱਲੀ-  ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ &lsquoਪੰਜਾਬ ਦੇ ਗੱਦਾਰ&rsquo (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ।
ਸੱਤ ਸੰਸਦ ਮੈਂਬਰਾਂ ਨੂੰ &lsquoਇਲੈਕਟਿਡ ਨਹੀਂ, ਸਗੋਂ ਸਿਲੈਕਟਿਡ&rsquo ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਨਾ ਤਾਂ ਕੇਂਦਰੀ ਏਜੰਸੀਆਂ ਅਤੇ ਨਾ ਹੀ ਸਿਆਸੀ ਤਾਕਤ ਗਲਤ ਕੰਮਾਂ ਨੂੰ ਨਹੀਂ ਬਚਾਏਗੀ। ਉਨ੍ਹਾਂ ਐਲਾਨ ਕੀਤਾ ਕਿ &lsquoਅਪਰੇਸ਼ਨ ਲੋਟਸ&rsquo ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ਵਿੱਚ ਸਫ਼ਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਕਦੇ ਵੀ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਦਾ।
ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, &ldquoਅੱਜ ਦਿੱਲੀ ਵਿੱਚ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ਵਿੱਚ ਹੋ ਰਹੇ &lsquoਲੋਕਤੰਤਰ ਦੇ ਕਤਲ'' ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ ''ਤੇ ਤੋੜਨਾ ਅਤੇ ਭਾਜਪਾ ਦੀ &lsquoਵਾਸ਼ਿੰਗ ਮਸ਼ੀਨ'' ਵਿੱਚ ਦਾਗੀ ਨੇਤਾਵਾਂ ਨੂੰ ਸਾਫ਼ ਕਰਨ ਲਈ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ ''ਤੇ ਸਿੱਧਾ ਹਮਲਾ ਹੈ।"
ਉਨ੍ਹਾਂ ਪੋਸਟ ਵਿੱਚ ਲਿਖਿਆ ਕਿ ਅਸੀਂ ਇਹ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ &lsquoਅਪਰੇਸ਼ਨ ਲੋਟਸ'' ਦੀਆਂ ਘਿਣਾਉਣੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸਾਡੇ ਵਿਧਾਇਕ ਲੱਖਾਂ ਪੰਜਾਬੀਆਂ ਦੀ ਆਵਾਜ਼ ਹਨ ਅਤੇ ਪੰਜਾਬ ਦੇ ਲੋਕ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਨਗੇ। &lsquoਤੁਹਾਡਾ ਜਨਤਕ ਸੇਵਕ'' ਹੋਣ ਦੇ ਨਾਤੇ, ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਦੀ ਰਾਖੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਆਪਣੇ ਆਖਰੀ ਸਾਹ ਤੱਕ ਲੜਾਂਗੇ।"
ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, &ldquoਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ।&rdquo ਉਨ੍ਹਾਂ ਅੱਗੇ ਕਿਹਾ, &ldquoਭਾਜਪਾ ਕੋਲ ਦੋ ਵਿਧਾਇਕ ਹਨ ਪਰ ਸੱਤ ਰਾਜ ਸਭਾ ਸੰਸਦ ਮੈਂਬਰ ਹਨ, ਜੋ ਸੰਵਿਧਾਨ ਦਾ ਮਜ਼ਾਕ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਉਸ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ, ਜਿਸ ਦੀ ਉਹ ਪਹਿਲਾਂ ਨਿੰਦਾ ਕਰਦੇ ਸਨ।&rdquo

ਸਿਸਟਮ ਵਿੱਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, &ldquoਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ, ਜਿਵੇਂ ਕਿ ਰਾਘਵ ਚੱਢਾ ਮੰਗ ਕਰਦੇ ਰਹੇ ਸਨ ਤਾਂ ਜੋ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਧ੍ਰੋਹ ਲਈ ਸਜ਼ਾ ਦਿੱਤੀ ਜਾ ਸਕੇ।"