ਚੀਫ਼ ਖਾਲਸਾ ਦੀਵਾਨ ਦੀ ਕਾਰਜਕਾਰੀ ਕਮੇਟੀ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇੱਕ ਅਹਿਮ ਹੁਕਮ ਜਾਰੀ ਕਰਦਿਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਮੁੱਚੀ ਕਾਰਜਕਾਰੀ ਕਮੇਟੀ ਨੂੰ 8 ਮਈ 2026 ਨੂੰ ਸਵੇਰੇ 10 ਵਜੇ ਨਿੱਜੀ ਤੌਰ &lsquoਤੇ ਹਾਜ਼ਰ ਹੋਣ ਲਈ ਤਲਬ ਕੀਤਾ ਗਿਆ ਹੈ।
ਇਹ ਕਾਰਵਾਈ ਪ੍ਰਬੰਧਕੀ ਮੈਂਬਰਾਂ ਦੇ ਅੰਮ੍ਰਿਤਧਾਰੀ ਹੋਣ ਸਬੰਧੀ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਵੀ ਸੁਸਾਇਟੀ ਨੂੰ ਸਾਰੇ ਮੈਂਬਰਾਂ ਦੀ ਅੰਮ੍ਰਿਤਧਾਰੀ ਜਾਂ ਗੈਰ-ਅੰਮ੍ਰਿਤਧਾਰੀ ਹੋਣ ਬਾਰੇ ਸਪੱਸ਼ਟ ਵੇਰਵਾ ਅਤੇ ਸੂਚੀ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ।
ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਸੰਤੋਸ਼ਜਨਕ ਜਵਾਬ ਨਾ ਮਿਲਣ ਅਤੇ ਦੁਬਾਰਾ ਸ਼ਿਕਾਇਤਾਂ ਆਉਣ ਤੋਂ ਬਾਅਦ ਜਥੇਦਾਰ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ। ਸਕੱਤਰੇਤ ਦੇ ਹੁਕਮਾਂ ਅਨੁਸਾਰ ਹੁਣ ਕਮੇਟੀ ਮੈਂਬਰਾਂ ਨੂੰ ਨਿੱਜੀ ਤੌਰ &lsquoਤੇ ਪੇਸ਼ ਹੋ ਕੇ ਆਪਣਾ ਪੱਖ ਸਪੱਸ਼ਟ ਕਰਨਾ ਪਵੇਗਾ।
ਸਿੱਖ ਪੰਥ ਦੀ ਇਸ ਪ੍ਰਸਿੱਧ ਸੰਸਥਾ ਵਿੱਚ ਮਰਯਾਦਾ ਦੀ ਉਲੰਘਣਾ ਸਬੰਧੀ ਉੱਠੇ ਸਵਾਲਾਂ ਨੇ ਕੌਮ ਵਿੱਚ ਚਰਚਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ। 8 ਮਈ ਨੂੰ ਹੋਣ ਵਾਲੀ ਇਸ ਪੇਸ਼ੀ ਦੌਰਾਨ ਸੰਸਥਾ ਦੇ ਪ੍ਰਬੰਧ ਅਤੇ ਮਰਯਾਦਾ ਦੀ ਪਾਲਣਾ ਸਬੰਧੀ ਕੋਈ ਮਹੱਤਵਪੂਰਨ ਫ਼ੈਸਲਾ ਹੋਣ ਦੀ ਸੰਭਾਵਨਾ ਹੈ।