ਚੋਣ ਹਾਰ ਮਗਰੋਂ ਵੀ ਅਸਤੀਫ਼ਾ ਨਹੀਂ ਦੇਣਗੀਆਂ ਮਮਤਾ ਬੈਨਰਜੀ, ਨਤੀਜਿਆਂ ‘ਤੇ ਸਾਜ਼ਿਸ਼ ਦੇ ਦੋਸ਼

ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ Mamata Banerjee ਨੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਹਾਰ ਤੋਂ ਬਾਅਦ ਅਸਤੀਫ਼ਾ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣ ਨਤੀਜੇ ਲੋਕਾਂ ਦਾ ਅਸਲ ਫਤਵਾ ਨਹੀਂ, ਸਗੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਦਾ ਨਤੀਜਾ ਹਨ।
ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਲੋਕਾਂ ਨੇ ਨਹੀਂ ਹਰਾਇਆ, ਇਸ ਲਈ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਲੜਾਈ ਸਿਰਫ਼ Bharatiya Janata Party ਨਾਲ ਨਹੀਂ ਸੀ, ਬਲਕਿ ਚੋਣ ਪ੍ਰਕਿਰਿਆ ਨਾਲ ਵੀ ਸੀ।
ਮਮਤਾ ਬੈਨਰਜੀ ਨੇ ਚੋਣ ਕਮਿਸ਼ਨ &lsquoਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸੰਸਥਾ ਨਿਰਪੱਖ ਤਰੀਕੇ ਨਾਲ ਕੰਮ ਨਹੀਂ ਕਰ ਰਹੀ ਅਤੇ ਇਕ ਪੱਖ ਨੂੰ ਫ਼ਾਇਦਾ ਪਹੁੰਚਾਇਆ ਗਿਆ ਹੈ। ਉਨ੍ਹਾਂ ਵੋਟਾਂ ਦੀ ਗਿਣਤੀ ਵਿੱਚ ਵੱਡੇ ਪੱਧਰ &lsquoਤੇ ਗੜਬੜੀ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਲਗਭਗ 100 ਸੀਟਾਂ &lsquoਤੇ ਨਤੀਜਿਆਂ ਨਾਲ ਛੇੜਛਾੜ ਕੀਤੀ ਗਈ।
ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ &lsquoਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਲੋਕਤੰਤਰ ਲਈ ਇੱਕ ਕਾਲਾ ਦਿਨ ਹੈ। ਇਸਦੇ ਨਾਲ ਹੀ ਮਮਤਾ ਨੇ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਲਈ 10 ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਅਗਲੇ ਕਦਮਾਂ ਦਾ ਸਾਹਮਣਾ ਕਰਨਗੀਆਂ, ਪਰ ਅਹੁਦਾ ਨਹੀਂ ਛੱਡਣਗੀਆਂ।