ਆਸਟ੍ਰੇਲੀਆ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਨਿਯਮ ਸਖ਼ਤ, ਭਾਰਤੀ ਅਰਜ਼ੀਆਂ ਦੀ ਮਨਜ਼ੂਰੀ ਘੱਟੀ

Australia ਦੀ ਸਰਕਾਰ ਨੇ ਕੌਮਾਂਤਰੀ ਵਿਦਿਆਰਥੀਆਂ ਲਈ ਵੀਜ਼ਾ ਨਿਯਮ ਹੋਰ ਸਖ਼ਤ ਕਰ ਦਿੱਤੇ ਹਨ, ਜਿਸ ਨਾਲ ਦੱਖਣੀ ਏਸ਼ੀਆਈ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਨਵੇਂ ਅੰਕੜਿਆਂ ਮੁਤਾਬਕ ਭਾਰਤੀ ਵਿਦਿਆਰਥੀਆਂ ਦੀ ਵੀਜ਼ਾ ਮਨਜ਼ੂਰੀ ਦਰ 50 ਫ਼ੀਸਦੀ ਤੋਂ ਹੇਠਾਂ ਡਿੱਗ ਗਈ ਹੈ।
Department of Home Affairs Australia ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਸਾਲ ਮਾਰਚ ਮਹੀਨੇ ਵਿੱਚ ਉੱਚ ਸਿੱਖਿਆ ਲਈ ਦਿੱਤੀਆਂ ਗਈਆਂ ਕੁੱਲ ਵੀਜ਼ਾ ਅਰਜ਼ੀਆਂ ਵਿੱਚੋਂ ਕੇਵਲ 59 ਫ਼ੀਸਦੀ ਨੂੰ ਮਨਜ਼ੂਰੀ ਮਿਲੀ। ਜਦਕਿ India ਦੇ ਵਿਦਿਆਰਥੀਆਂ ਲਈ ਇਹ ਦਰ ਘੱਟ ਕੇ 49 ਫ਼ੀਸਦੀ ਰਹਿ ਗਈ ਹੈ ਅਤੇ Nepal ਦੇ ਵਿਦਿਆਰਥੀਆਂ ਲਈ ਇਹ ਸਿਰਫ਼ 27 ਫ਼ੀਸਦੀ ਹੈ।
ਇਹ ਅੰਕੜੇ Anthony Albanese ਦੀ ਸਰਕਾਰ ਵੱਲੋਂ ਆਵਾਸ ਨੀਤੀ ਵਿੱਚ ਕੀਤੇ ਗਏ ਵੱਡੇ ਬਦਲਾਵਾਂ ਨੂੰ ਦਰਸਾਉਂਦੇ ਹਨ। ਪਹਿਲਾਂ ਜਿੱਥੇ ਕੌਮਾਂਤਰੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕਦਮ ਚੁੱਕੇ ਗਏ ਸਨ, ਹੁਣ ਉਥੇ ਨਿਯਮ ਕਾਫ਼ੀ ਸਖ਼ਤ ਕਰ ਦਿੱਤੇ ਗਏ ਹਨ।
ਜਾਣਕਾਰੀ ਮੁਤਾਬਕ ਕਈ ਵਿਦਿਆਰਥੀਆਂ ਨੇ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਤੋਂ ਬਾਅਦ ਫ਼ੀਸਾਂ ਭਰ ਦਿੱਤੀਆਂ ਅਤੇ ਸਾਰੇ ਲਾਜ਼ਮੀ ਮਾਪਦੰਡ ਪੂਰੇ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲਿਆ। ਇਸ ਕਾਰਨ ਕਈ ਵਿਦਿਆਰਥੀ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਵੱਖ-ਵੱਖ ਦੇਸ਼ਾਂ ਦੀਆਂ ਰੱਦ ਹੋਈਆਂ ਅਰਜ਼ੀਆਂ ਦੇ ਅੰਕੜੇ ਵੀ ਚਿੰਤਾਜਨਕ ਹਨ। Bangladesh, Sri Lanka, Pakistan ਅਤੇ ਹੋਰ ਏਸ਼ੀਆਈ ਦੇਸ਼ਾਂ ਦੇ ਵਿਦਿਆਰਥੀਆਂ ਦੀਆਂ ਵੀ ਵੱਡੀ ਗਿਣਤੀ ਵਿੱਚ ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ, ਜਦਕਿ China ਦੇ ਮਾਮਲੇ ਵਿੱਚ ਇਹ ਦਰ ਕਾਫ਼ੀ ਘੱਟ ਰਹੀ।
ਇਸ ਤਾਜ਼ਾ ਫੈਸਲੇ ਨੇ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇੱਛੁਕ ਹਜ਼ਾਰਾਂ ਵਿਦਿਆਰਥੀਆਂ ਲਈ ਅਣਸ਼ਚਿਤਤਾ ਪੈਦਾ ਕਰ ਦਿੱਤੀ ਹੈ ਅਤੇ ਭਵਿੱਖੀ ਯੋਜਨਾਵਾਂ &lsquoਤੇ ਵੀ ਅਸਰ ਪਾਇਆ ਹੈ।