ਕਮਲ ਕੌਰ ਭਾਬੀ ਕਤਲ ਮਾਮਲਾ—ਪੰਜਵੇਂ ਦੋਸ਼ੀ ਦੀ ਪਛਾਣ, ਮੁੱਖ ਸਾਜ਼ਿਸ਼ਕਾਰ ਦੀ ਭੱਜਣ ਵਿੱਚ ਮਦਦ ਦਾ ਦੋਸ਼

ਬਠਿੰਡਾ,  &mdash  ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਵੱਡਾ ਖੁਲਾਸਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਕੇਸ ਵਿੱਚ ਪੰਜਵੇਂ ਦੋਸ਼ੀ ਦੀ ਪਛਾਣ ਕਰਕੇ ਉਸਨੂੰ ਨਾਮਜ਼ਦ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਨਵੇਂ ਦੋਸ਼ੀ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ, ਜਿਸ &rsquoਤੇ ਦੋਸ਼ ਹੈ ਕਿ ਉਸਨੇ ਕਤਲ ਤੋਂ ਬਾਅਦ ਮੁੱਖ ਸਾਜ਼ਿਸ਼ਕਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੇਸ਼ ਤੋਂ ਭੱਜਣ ਵਿੱਚ ਮਦਦ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਉਸਨੇ ਆਪਣੇ ਸਾਥੀ ਨਾਲ ਮਿਲ ਕੇ ਮਹਿਰੋਂ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਹਵਾਈ ਅੱਡੇ ਤੱਕ ਪਹੁੰਚਾਇਆ, ਜਿੱਥੋਂ ਉਹ ਵਿਦੇਸ਼ ਭੱਜ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਪੰਜਵੇਂ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੰਚਨ ਕੁਮਾਰੀ ਦਾ 11 ਜੂਨ 2025 ਨੂੰ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਕਤਲ ਤੋਂ ਬਾਅਦ ਉਸਦੀ ਲਾਸ਼ ਇੱਕ ਗੱਡੀ ਵਿੱਚ ਛੱਡ ਕੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ ਗਈ ਸੀ, ਜਿੱਥੋਂ ਬਾਅਦ ਵਿੱਚ ਪੁਲਿਸ ਨੇ ਉਸਨੂੰ ਬਰਾਮਦ ਕੀਤਾ।

ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁੱਖ ਦੋਸ਼ੀ ਮਹਿਰੋਂ ਵਿਦੇਸ਼ ਵਿੱਚ ਲੁਕਿਆ ਹੋਇਆ ਸੀ, ਜਿਸਦੀ ਸੂਚਨਾ ਮਿਲਣ &rsquoਤੇ ਉਸਨੂੰ ਵਾਪਸ ਲਿਆ ਕੇ 10 ਅਪ੍ਰੈਲ 2026 ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਦੇ ਅਨੁਸਾਰ, ਮਹਿਰੋਂ ਇਸ ਪੂਰੀ ਸਾਜ਼ਿਸ਼ ਦਾ ਮੁੱਖ ਮਾਸਟਰਮਾਈਂਡ ਹੈ ਅਤੇ ਮਾਮਲੇ ਦੀ ਜਾਂਚ ਹਜੇ ਵੀ ਜਾਰੀ ਹੈ।