ਸਰਕਾਰ ਬਣਾਉਣ ਲਈ ਅਦਾਲਤ ਦਾ ਦਰਵਾਜ਼ਾ ਖੜਕਾ ਸਕਦੇ ਨੇ ਵਿਜੇ

ਤਾਮਿਲਨਾਡੂ ਦੀ ਸਿਆਸਤ ਵਿੱਚ ਸਥਿਤੀ ਕਾਫੀ ਫਸਵੀਂ ਬਣਦੀ ਜਾ ਰਹੀ ਹੈ। 234 ਮੈਂਬਰੀ ਵਿਧਾਨ ਸਭਾ ਵਿੱਚ ਜੋਸਫ਼ ਵਿਜੇ ਦੀ ਪਾਰਟੀ ਟੀ ਵੀ ਕੇ 108 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ, ਪਰ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਸੱਦਾ ਨਹੀਂ ਦਿੱਤਾ ਗਿਆ।

ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ ਵੀਰਵਾਰ ਨੂੰ ਵਿਜੇ ਨਾਲ ਮੁਲਾਕਾਤ ਕੀਤੀ ਅਤੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਮਤ ਸਾਬਤ ਕਰਨ ਅਤੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਲੋੜੀਂਦੇ ਅੰਕੜੇ ਪੇਸ਼ ਨਹੀਂ ਕੀਤੇ ਹਨ।