ਇੰਗਲੈਂਡ ਵਿੱਚ ਸ਼ਾਹੀ ਪਰਿਵਾਰ ਦੀ ਰਿਹਾਇਸ਼ ਨੇੜੇ ਸ਼ੱਕੀ ਵਿਅਕਤੀ ਕਾਬੂ

ਲੰਡਨ&mdash ਇੰਗਲੈਂਡ ਵਿੱਚ ਸ਼ਾਹੀ ਪਰਿਵਾਰ ਨਾਲ ਸੰਬੰਧਿਤ ਇਕ ਰਿਹਾਇਸ਼ ਦੇ ਨੇੜੇ ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਹਥਿਆਰ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਉਸ ਵੇਲੇ ਕੀਤੀ ਗਈ ਜਦੋਂ ਇਲਾਕੇ ਵਿੱਚ ਨਕਾਬਪੋਸ਼ ਵਿਅਕਤੀ ਦੇ ਸ਼ੱਕੀ ਤਰੀਕੇ ਨਾਲ ਘੁੰਮਣ ਦੀ ਸੂਚਨਾ ਮਿਲੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਮਿਲੀ ਜਾਣਕਾਰੀ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਪੂਰਬੀ ਇੰਗਲੈਂਡ ਵਿੱਚ ਸਥਿਤ ਰਿਹਾਇਸ਼ ਦੇ ਨੇੜੇ ਕਾਫ਼ੀ ਸਮੇਂ ਤੋਂ ਘੁੰਮਦਾ ਦੇਖਿਆ ਗਿਆ ਸੀ।

ਸਥਾਨਕ ਮੀਡੀਆ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਸ਼ਾਹੀ ਪਰਿਵਾਰ ਦਾ ਮੈਂਬਰ ਆਪਣੇ ਪਾਲਤੂ ਕੁੱਤਿਆਂ ਨੂੰ ਬਾਹਰ ਘੁਮਾਉਣ ਲਈ ਨਿਕਲਿਆ ਹੋਇਆ ਸੀ। ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਇਲਾਕੇ ਵਿੱਚ ਨਿਗਰਾਨੀ ਵਧਾ ਦਿੱਤੀ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸ਼ੱਕੀ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।