ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਰੱਦ

ਚੰਡੀਗੜ੍ਹ &mdash ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ &lsquoਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026&rsquo ਖ਼ਿਲਾਫ਼ ਦਾਇਰ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਪਟੀਸ਼ਨਰ &lsquoਤੇ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ।
ਸੁਣਵਾਈ ਦੌਰਾਨ ਸਰਕਾਰੀ ਪੱਖ ਵੱਲੋਂ ਪਟੀਸ਼ਨਰ ਦੀ ਨੀਅਤ ਅਤੇ ਪਿਛੋਕੜ ਸਬੰਧੀ ਗੰਭੀਰ ਇਤਰਾਜ਼ ਉਠਾਏ ਗਏ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਉਸ ਵੱਲੋਂ ਦਾਇਰ ਕੀਤੀਆਂ ਕਈ ਪਟੀਸ਼ਨਾਂ ਪਹਿਲਾਂ ਵੀ ਅਦਾਲਤ ਵੱਲੋਂ ਰੱਦ ਕੀਤੀਆਂ ਜਾ ਚੁੱਕੀਆਂ ਹਨ।
ਅਦਾਲਤ ਅੱਗੇ ਇਹ ਵੀ ਕਿਹਾ ਗਿਆ ਕਿ ਸੰਬੰਧਿਤ ਵਿਅਕਤੀ ਦਾ ਕਾਨੂੰਨੀ ਪੇਸ਼ੇ ਨਾਲ ਜੁੜਿਆ ਪ੍ਰਮਾਣ ਪੱਤਰ ਵੀ ਮੁਅੱਤਲ ਕੀਤਾ ਜਾ ਚੁੱਕਾ ਹੈ। ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪਟੀਸ਼ਨ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਰੱਦ ਕਰ ਦਿੱਤਾ।
ਇਸ ਫ਼ੈਸਲੇ ਨੂੰ ਧਾਰਮਿਕ ਗ੍ਰੰਥਾਂ ਦੇ ਸਤਿਕਾਰ ਨਾਲ ਜੁੜੇ ਕਾਨੂੰਨ ਲਈ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।