ਕੈਨੇਡਾ ਵਿੱਚ ਜਬਰੀ ਵਸੂਲੀ ਮਾਮਲੇ ‘ਚ ਪੰਜਾਬੀ ਨੌਜਵਾਨ ਕਾਬੂ

ਟੋਰਾਂਟੋ, &mdash ਕੈਨੇਡਾ ਵਿੱਚ ਜਬਰੀ ਵਸੂਲੀ ਅਤੇ ਗੋਲੀਬਾਰੀ ਨਾਲ ਜੁੜੇ ਇਕ ਮਾਮਲੇ ਵਿੱਚ ਪੰਜਾਬੀ ਮੂਲ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ 27 ਸਾਲਾ ਜਸਕਰਨ ਸਰੋਏ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਨੌਜਵਾਨ &lsquoਤੇ ਅਪ੍ਰੈਲ ਮਹੀਨੇ ਦੌਰਾਨ ਇਕ ਘਰ &lsquoਤੇ ਗੋਲੀਬਾਰੀ ਕਰਨ ਦੇ ਦੋਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਜਬਰੀ ਵਸੂਲੀ ਨਾਲ ਸੰਬੰਧਿਤ ਸੀ। ਹਾਲਾਂਕਿ ਹਮਲੇ ਦੌਰਾਨ ਕਿਸੇ ਵੀ ਵਿਅਕਤੀ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ।

ਜਾਂਚ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਾਹਨ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤੀ ਮਨਜ਼ੂਰੀ ਲੈ ਕੇ ਇਕ ਘਰ &lsquoਤੇ ਛਾਪੇਮਾਰੀ ਕੀਤੀ। ਕਾਰਵਾਈ ਦੌਰਾਨ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।

ਅਧਿਕਾਰੀਆਂ ਅਨੁਸਾਰ ਨੌਜਵਾਨ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਉਸ ਦੀ ਜ਼ਮਾਨਤ ਸਬੰਧੀ ਸੁਣਵਾਈ ਜਲਦ ਹੋਵੇਗੀ। ਜਾਂਚ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਮੁਲਜ਼ਮ ਕੋਲ ਕੈਨੇਡਾ ਵਿੱਚ ਰਹਿਣ ਲਈ ਕਾਨੂੰਨੀ ਦਰਜਾ ਨਹੀਂ ਸੀ।