ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲਣ ਵਾਲੇ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ : ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ &rsquoਸ਼ੁਕਰਾਨਾ ਯਾਤਰਾ&rsquo ਦੌਰਾਨ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ &rsquoਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ।
ਮੁੱਖ ਮੰਤਰੀ ਅੱਜ ਮਾਨਸਾ ਤੋਂ ਇਲਾਵਾ ਪਿੰਡ ਬਹਿਣੀਵਾਲ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਝ ਸਿਆਸੀ ਤਾਕਤਾਂ ਬੇਅਦਬੀ ਕਾਨੂੰਨ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੀਆਂ ਹਨ, ਕਿਉਂਕਿ ਉਨ੍ਹਾਂ ਦੇ ਸਿਆਸੀ ਆਗੂਆਂ ਨੂੰ ਇਹ ਸਖ਼ਤ ਕਾਨੂੰਨ ਪਸੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕੁਝ ਆਗੂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਅਜਿਹੇ ਸੰਵੇਦਨਸ਼ੀਲ ਮੁੱਦੇ &rsquoਤੇ ਵੀ ਸਿਆਸਤ ਕਰ ਰਹੇ ਹਨ।
ਮੁੱਖ ਮੰਤਰੀ ਨੇ ਅਦਾਲਤੀ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਅਦਾਲਤ ਨੇ ਨਾ ਸਿਰਫ਼ ਉਨ੍ਹਾਂ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਬਲਕਿ ਪਟੀਸ਼ਨਰਾਂ ਉੱਤੇ ਜੁਰਮਾਨੇ ਵੀ ਲਗਾਏ, ਜਿਸ ਨਾਲ ਕਾਨੂੰਨ ਦੀ ਮਾਣ-ਮਰਿਆਦਾ ਅਤੇ ਸੰਵਿਧਾਨਕ ਵੈਧਤਾ ਨੂੰ ਹੋਰ ਮਜ਼ਬੂਤੀ ਮਿਲੀ।