ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਅਦਾਲਤ ਵੱਲੋਂ ਸਰਕਾਰ ਨੂੰ ਨੋਟਿਸ
-1765795272286_08May26092806AM.jpg)
ਅੰਮ੍ਰਿਤਸਰ &mdash ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਅੱਜ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਵਿੱਚ ਹੋਈ। ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਵੱਲੋਂ ਅਦਾਲਤ ਵਿੱਚ ਇਕ ਅਹਿਮ ਅਰਜ਼ੀ ਦਾਇਰ ਕਰਕੇ ਲਗਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਗਿਆ ਅਤੇ ਕੇਸ ਵਿੱਚੋਂ ਬਰੀ ਕਰਨ ਦੀ ਮੰਗ ਕੀਤੀ ਗਈ।
ਵਕੀਲ ਨੇ ਦਲੀਲ ਦਿੱਤੀ ਕਿ ਕੇਸ ਨਾਲ ਜੁੜੇ ਦਸਤਾਵੇਜ਼ਾਂ ਅਤੇ ਜਾਂਚ ਰਿਕਾਰਡ ਦਾ ਅਧਿਐਨ ਕਰਨ ਤੋਂ ਬਾਅਦ ਇਹ ਸਾਫ਼ ਹੁੰਦਾ ਹੈ ਕਿ ਲਗਾਈਆਂ ਗਈਆਂ ਧਾਰਾਵਾਂ ਤੱਥਾਂ ਅਤੇ ਸਬੂਤਾਂ ਦੇ ਅਨੁਕੂਲ ਨਹੀਂ ਹਨ। ਇਸ ਲਈ ਅਦਾਲਤ ਨੂੰ ਚਾਰਜ ਰੱਦ ਕਰਨ &lsquoਤੇ ਵਿਚਾਰ ਕਰਨਾ ਚਾਹੀਦਾ ਹੈ।
ਅਦਾਲਤ ਨੇ ਇਸ ਅਰਜ਼ੀ &lsquoਤੇ ਸਰਕਾਰੀ ਪੱਖ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਹੈ। ਹੁਣ ਅਗਲੀ ਸੁਣਵਾਈ ਦੌਰਾਨ ਸਰਕਾਰੀ ਪੱਖ ਆਪਣਾ ਜਵਾਬ ਪੇਸ਼ ਕਰੇਗਾ, ਜਿਸ ਤੋਂ ਬਾਅਦ ਅਦਾਲਤ ਅਗਲੀ ਕਾਰਵਾਈ ਕਰੇਗੀ।
ਵਕੀਲ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸ ਰਾਹੀਂ ਦਰਜ ਕਰਵਾਈ ਜਾ ਰਹੀ ਹੈ ਅਤੇ ਮਾਮਲੇ ਦੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਚੱਲ ਰਹੀ ਹੈ।