ਜਲੰਧਰ ਧਮਾਕਾ ਪੀੜਤ ਡਿਲੀਵਰੀ ਨੌਜਵਾਨ ਦੀ ਮਦਦ ਲਈ ਅੱਗੇ ਆਏ ਵਿਕਰਮਜੀਤ ਸਾਹਨੀ

ਜਲੰਧਰ &mdash ਰਾਜ ਸਭਾ ਮੈਂਬਰ Vikramjit Singh Sahney ਨੇ ਜਲੰਧਰ ਵਿੱਚ ਹੋਏ ਧਮਾਕੇ ਦੌਰਾਨ ਜ਼ਖ਼ਮੀ ਹੋਏ ਡਿਲੀਵਰੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਮਦਦ ਲਈ ਵੱਡਾ ਕਦਮ ਚੁੱਕਿਆ ਹੈ।

ਡਾ. ਸਾਹਨੀ ਨੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਉਸ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਧਮਾਕੇ ਦੌਰਾਨ ਨੌਜਵਾਨ ਦਾ ਦੋਪਹੀਆ ਵਾਹਨ ਸੜ ਜਾਣ ਕਾਰਨ ਉਸ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ ਸੀ।

ਇਸ ਮੌਕੇ ਡਾ. ਸਾਹਨੀ ਨੇ ਐਲਾਨ ਕੀਤਾ ਕਿ ਉਹ ਗੁਰਪ੍ਰੀਤ ਸਿੰਘ ਨੂੰ ਮੁੜ ਆਪਣੇ ਪੈਰਾਂ &lsquoਤੇ ਖੜ੍ਹਾ ਕਰਨ ਲਈ ਨਿੱਜੀ ਤੌਰ &lsquoਤੇ ਕਰੀਬ ਸਵਾ ਲੱਖ ਰੁਪਏ ਦੀ ਲਾਗਤ ਨਾਲ ਨਵਾਂ ਮੋਟਰਸਾਈਕਲ ਮੁਹੱਈਆ ਕਰਵਾਉਣਗੇ, ਤਾਂ ਜੋ ਉਹ ਜਲਦੀ ਆਪਣਾ ਕੰਮ ਦੁਬਾਰਾ ਸ਼ੁਰੂ ਕਰ ਸਕੇ।

ਉਨ੍ਹਾਂ ਕਿਹਾ ਕਿ ਮੁਸ਼ਕਲ ਘੜੀ ਵਿੱਚ ਪ੍ਰਭਾਵਿਤ ਪੰਜਾਬੀਆਂ ਦੀ ਮਦਦ ਕਰਨਾ ਅਤੇ ਉਨ੍ਹਾਂ ਨੂੰ ਦੁਬਾਰਾ ਰੋਜ਼ਗਾਰ ਨਾਲ ਜੋੜਨਾ ਸਮਾਜਿਕ ਜ਼ਿੰਮੇਵਾਰੀ ਹੈ।