ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਮਨੀਲਾ &mdash ਰੁਜ਼ਗਾਰ ਲਈ ਵਿਦੇਸ਼ ਗਏ ਇਕ ਪੰਜਾਬੀ ਨੌਜਵਾਨ ਦੀ ਮਨੀਲਾ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 39 ਸਾਲਾ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਵਿੱਚ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਮੋਟਰਸਾਈਕਲ &lsquoਤੇ ਆਪਣੇ ਕੰਮ ਲਈ ਬਾਜ਼ਾਰ ਵੱਲ ਜਾ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਰਸਤੇ ਵਿੱਚ ਉਸ &lsquoਤੇ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਕੇ &lsquoਤੇ ਹੀ ਮੌਤ ਹੋ ਗਈ।

ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਦੇ ਇਲਾਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਇਕ ਪੁੱਤਰ ਛੱਡ ਗਿਆ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ।