ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤੀ ਵਧਣ ਦੇ ਸੰਕੇਤ

ਵਾਸ਼ਿੰਗਟਨ &mdash ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਕਾਰਵਾਈ ਹੋਰ ਤੇਜ਼ ਹੋ ਸਕਦੀ ਹੈ। Donald Trump ਦੇ ਪ੍ਰਸ਼ਾਸਨ ਵੱਲੋਂ ਇਮੀਗ੍ਰੇਸ਼ਨ ਮਾਮਲਿਆਂ ਦੇ ਨਿਪਟਾਰੇ ਨੂੰ ਤੇਜ਼ ਕਰਨ ਲਈ ਨਵੀਆਂ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ।
ਅਮਰੀਕੀ ਨਿਆਂ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਉਹ ਉਹਨਾਂ ਇਮੀਗ੍ਰੇਸ਼ਨ ਜੱਜਾਂ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ ਜਿਨ੍ਹਾਂ ਉੱਤੇ ਕੇਸ ਲੰਬੇ ਸਮੇਂ ਤੱਕ ਲਟਕਾਉਣ ਜਾਂ ਪ੍ਰਸ਼ਾਸਨ ਦੀਆਂ ਨੀਤੀਆਂ ਮੁਤਾਬਕ ਕੰਮ ਨਾ ਕਰਨ ਦੇ ਦੋਸ਼ ਹਨ। ਪ੍ਰਸ਼ਾਸਨ ਦਾ ਮੰਨਣਾ ਹੈ ਕਿ ਲੰਬਿਤ ਕੇਸਾਂ ਕਾਰਨ ਦੇਸ਼ ਨਿਕਾਲੇ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਰਹੀ ਹੈ।
ਰਿਪੋਰਟਾਂ ਅਨੁਸਾਰ ਇਮੀਗ੍ਰੇਸ਼ਨ ਅਦਾਲਤਾਂ ਵਿੱਚ ਲੱਖਾਂ ਕੇਸ ਲੰਬਿਤ ਹਨ ਅਤੇ ਸਰਕਾਰ ਉਨ੍ਹਾਂ ਦਾ ਜਲਦੀ ਨਿਪਟਾਰਾ ਚਾਹੁੰਦੀ ਹੈ। ਇਸੇ ਤਹਿਤ ਕਈ ਜੱਜਾਂ ਨੂੰ ਹਟਾਉਣ ਅਤੇ ਨਵੇਂ ਜੱਜਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ।
ਇਸ ਸਖ਼ਤੀ ਕਾਰਨ ਅਮਰੀਕਾ ਵਿੱਚ ਰਹਿ ਰਹੇ ਕਈ ਪ੍ਰਵਾਸੀਆਂ, ਖਾਸ ਕਰਕੇ ਭਾਰਤੀ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਕਾਨੂੰਨੀ ਮਾਹਿਰਾਂ ਦਾ ਕਹਿਣਾ ਹੈ ਕਿ ਕੇਸਾਂ ਦੇ ਤੇਜ਼ ਨਿਪਟਾਰੇ ਨਾਲ ਕਈ ਲੋਕਾਂ ਨੂੰ ਆਪਣਾ ਪੱਖ ਢੰਗ ਨਾਲ ਰੱਖਣ ਦਾ ਸਮਾਂ ਘੱਟ ਮਿਲ ਸਕਦਾ ਹੈ।
ਮਨੁੱਖੀ ਅਧਿਕਾਰ ਸੰਗਠਨਾਂ ਅਤੇ ਇਮੀਗ੍ਰੇਸ਼ਨ ਕਾਨੂੰਨ ਨਾਲ ਜੁੜੀਆਂ ਸੰਸਥਾਵਾਂ ਨੇ ਵੀ ਇਸ ਨੀਤੀ &lsquoਤੇ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਦਾਲਤਾਂ ਨੂੰ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਕੰਮ ਕਰਨ ਦੀ ਆਜ਼ਾਦੀ ਮਿਲਣੀ ਚਾਹੀਦੀ ਹੈ।