ਬੇਅਦਬੀ ਵਿਰੋਧੀ ਕਾਨੂੰਨ ਹਰ ਹਾਲਤ ਵਿੱਚ ਲਾਗੂ ਰਹੇਗਾ: ਭਗਵੰਤ ਮਾਨ
-1761074478397_08May26093446AM.jpg)
ਬਰਨਾਲਾ &mdash ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਬਣਾਇਆ ਗਿਆ ਸਖ਼ਤ ਕਾਨੂੰਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਿਆ ਜਾਵੇਗਾ। ਉਹ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿੱਚ &lsquoਸ਼ੁਕਰਾਨਾ ਯਾਤਰਾ&rsquo ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੰਬੇ ਸਮੇਂ ਤੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰਦੀਆਂ ਰਹੀਆਂ, ਪਰ ਪਹਿਲਾਂ ਸਖ਼ਤ ਕਾਨੂੰਨ ਨਾ ਹੋਣ ਕਾਰਨ ਦੋਸ਼ੀ ਬਚ ਜਾਂਦੇ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਵੱਲੋਂ ਬਣਾਇਆ ਕਾਨੂੰਨ ਹੁਣ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਕਾਨੂੰਨ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਹੈ ਅਤੇ ਪਟੀਸ਼ਨਕਰਤਾ &lsquoਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਮੁੱਖ ਮੰਤਰੀ ਦੇ ਅਨੁਸਾਰ ਇਸ ਨਾਲ ਕਾਨੂੰਨ ਦੀ ਮਜ਼ਬੂਤੀ ਹੋਰ ਸਾਫ਼ ਹੋ ਗਈ ਹੈ।
ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ &lsquoਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕੁਝ ਸਿਆਸੀ ਧਿਰਾਂ ਪੰਜਾਬ ਵਿੱਚ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਨਹੀਂ ਬਣਨ ਦੇਣਾ ਚਾਹੁੰਦੀਆਂ ਸਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਧਾਰਮਿਕ ਮਰਿਆਦਾ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਸਖ਼ਤ ਰਵੱਈਆ ਅਪਣਾਉਂਦੀ ਰਹੇਗੀ।