ਸੁਵੇਂਦੂ ਅਧਿਕਾਰੀ ਬਣਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

ਕੋਲਕਾਤਾ &mdash Suvendu Adhikari ਨੂੰ ਪੱਛਮੀ ਬੰਗਾਲ ਵਿੱਚ ਵਿਧਾਇਕ ਦਲ ਦੀ ਬੈਠਕ ਦੌਰਾਨ ਨਵੇਂ ਨੇਤਾ ਵਜੋਂ ਚੁਣ ਲਿਆ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਕੋਲਕਾਤਾ ਵਿੱਚ ਹੋਈ ਬੈਠਕ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਦੇ ਨਾਮ ਦਾ ਐਲਾਨ ਕੀਤਾ ਗਿਆ। ਬੈਠਕ ਤੋਂ ਬਾਅਦ ਸਿਆਸੀ ਵਰਗਾਂ ਵਿੱਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਜਾਣਕਾਰੀ ਮੁਤਾਬਕ ਸੁਵੇਂਦੂ ਅਧਿਕਾਰੀ ਭਲਕੇ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਮਾਗਮ ਵਿੱਚ ਦੇਸ਼ ਦੇ ਕਈ ਵੱਡੇ ਸਿਆਸੀ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
56 ਸਾਲਾ ਸੁਵੇਂਦੂ ਅਧਿਕਾਰੀ ਨੇ ਹਾਲੀਆ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਦਿਆਂ ਆਪਣੀ ਸਿਆਸੀ ਪਕੜ ਮਜ਼ਬੂਤ ਕੀਤੀ ਹੈ। ਉਨ੍ਹਾਂ ਦੀ ਚੋਣ ਨੂੰ ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।