ਰਾਜਧਾਨੀ ਵਿੱਚ ਸੰਭਾਵਿਤ ਹਮਲੇ ਨੂੰ ਲੈ ਕੇ ਚੌਕਸੀ ਵਧੀ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਵਿੱਚ ਸੰਭਾਵਿਤ ਅੱਤਵਾਦੀ ਹਮਲੇ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਪੂਰੇ ਸ਼ਹਿਰ ਵਿੱਚ ਕੜੀ ਨਿਗਰਾਨੀ ਦੇ ਹੁਕਮ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਭੀੜ ਵਾਲੇ ਇਲਾਕਿਆਂ ਅਤੇ ਮਹੱਤਵਪੂਰਨ ਸਰਕਾਰੀ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਆਸ਼ੰਕਾ ਜਤਾਈ ਗਈ ਹੈ। ਇਸ ਕਾਰਨ ਕਈ ਅਹਿਮ ਦਫ਼ਤਰਾਂ ਅਤੇ ਸੰਵੇਦਨਸ਼ੀਲ ਖੇਤਰਾਂ ਦੇ ਆਲੇ-ਦੁਆਲੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ।
ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਵਾਹਨਾਂ ਵਿੱਚ ਵਿਸਫੋਟਕ ਸਮੱਗਰੀ ਰੱਖ ਕੇ ਹਮਲਾ ਕਰਨ ਅਤੇ ਇਕੱਠੇ ਕਈ ਥਾਵਾਂ &rsquoਤੇ ਗੋਲੀਬਾਰੀ ਵਰਗੀਆਂ ਸਾਜ਼ਿਸ਼ਾਂ ਬਾਰੇ ਜਾਣਕਾਰੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਅਤੇ ਹੋਰ ਸੁਰੱਖਿਆ ਦਸਤਿਆਂ ਨੂੰ ਵਧੇਰੇ ਸਾਵਧਾਨ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼ਹਿਰ ਦੇ ਮੁੱਖ ਬਾਜ਼ਾਰਾਂ, ਰੇਲਵੇ ਅੱਡਿਆਂ ਅਤੇ ਬੱਸ ਅੱਡਿਆਂ &rsquoਤੇ ਜਾਂਚ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਵਿਸਫੋਟਕ ਸਮੱਗਰੀ ਖੋਜਣ ਵਾਲੀਆਂ ਟੀਮਾਂ ਅਤੇ ਖਾਸ ਤਰ੍ਹਾਂ ਸਿਖਲਾਈ ਪ੍ਰਾਪਤ ਕੁੱਤਿਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਹਰ ਸ਼ੱਕੀ ਹਰਕਤ ਅਤੇ ਲਾਵਾਰਿਸ ਪਈ ਚੀਜ਼ &rsquoਤੇ ਨਿਗਰਾਨੀ ਰੱਖੀ ਜਾ ਰਹੀ ਹੈ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦੇਣ।