‘ਮੇਰੀ ਰਸੋਈ ਯੋਜਨਾ’ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਦੇਣ ਦਾ ਦਾਅਵਾ

ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਰਥਿਕ ਤੌਰ &rsquoਤੇ ਕਮਜ਼ੋਰ ਪਰਿਵਾਰਾਂ ਲਈ &lsquoਮੇਰੀ ਰਸੋਈ ਯੋਜਨਾ&rsquo ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਦੇ ਪਿੰਡ ਭਲਵਾਨ ਤੋਂ ਇਸ ਯੋਜਨਾ ਦਾ ਆਗਾਜ਼ ਕਰਦਿਆਂ ਕਿਹਾ ਕਿ ਇਸ ਦਾ ਮਕਸਦ ਮਹਿੰਗਾਈ ਦੇ ਸਮੇਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਸੋਈ ਸੰਬੰਧੀ ਸਹਾਇਤਾ ਪ੍ਰਦਾਨ ਕਰਨਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਲਗਭਗ 40 ਲੱਖ ਗਰੀਬ, ਦਲਿਤ ਅਤੇ ਪਿਛੜੇ ਵਰਗਾਂ ਨਾਲ ਸੰਬੰਧਤ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਵਿੱਚ ਰਾਹਤ ਦੇਣ ਲਈ ਕਈ ਕਦਮ ਚੁੱਕ ਰਹੀ ਹੈ ਅਤੇ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇੱਕ ਅਹਿਮ ਪਹਲ ਹੈ।
ਯੋਜਨਾ ਦੇ ਤਹਿਤ ਹਰ ਯੋਗ ਪਰਿਵਾਰ ਨੂੰ ਤਿੰਨ ਮਹੀਨੇ ਬਾਅਦ ਇੱਕ ਕਿੱਟ ਦਿੱਤੀ ਜਾਵੇਗੀ। ਇਸ ਵਿੱਚ ਸਰ੍ਹੋਂ ਦਾ ਤੇਲ, ਦਾਲਾਂ, ਖੰਡ, ਨਮਕ, ਹਲਦੀ ਅਤੇ ਹੋਰ ਰਸੋਈ ਲਈ ਲੋੜੀਂਦਾ ਸਮਾਨ ਸ਼ਾਮਲ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਘਰੇਲੂ ਖਰਚੇ ਦਾ ਬੋਝ ਘਟੇਗਾ ਅਤੇ ਲੋੜਵੰਦ ਪਰਿਵਾਰਾਂ ਨੂੰ ਸਹੂਲਤ ਮਿਲੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਔਰਤਾਂ ਲਈ ਵਿੱਤੀ ਸਹਾਇਤਾ ਸਬੰਧੀ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰਨ ਦੀ ਗੱਲ ਵੀ ਆਖੀ।