ਕੇਂਦਰੀ ਏਜੰਸੀਆਂ ਰਾਹੀਂ ਦਬਾਅ ਬਣਾਉਣ ਦੇ ਦੋਸ਼, ਮੁੱਖ ਮੰਤਰੀ ਦਾ ਭਾਜਪਾ ’ਤੇ ਹਮਲਾ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ &rsquoਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਰਾਜਨੀਤਿਕ ਮਕਸਦ ਲਈ ਵਰਤਣ ਦੇ ਗੰਭੀਰ ਦੋਸ਼ ਲਗਾਏ ਹਨ। ਸੰਜੀਵ ਅਰੋੜਾ ਨਾਲ ਜੁੜੇ ਟਿਕਾਣਿਆਂ &rsquoਤੇ ਹੋਈ ਕਾਰਵਾਈ ਦੇ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦਾ ਇਸਤੇਮਾਲ ਵਿਰੋਧੀ ਧਿਰਾਂ ਨੂੰ ਦਬਾਉਣ ਲਈ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਕੋਲ ਕੁਝ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ਨੂੰ ਰਾਜਨੀਤਿਕ ਦਬਾਅ ਬਣਾਉਣ ਲਈ ਵਰਤਿਆ ਜਾ ਰਿਹਾ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਨੇਤਾਵਾਂ ਅਤੇ ਕਾਰੋਬਾਰੀਆਂ &rsquoਤੇ ਕਾਰਵਾਈ ਕਰਕੇ ਉਨ੍ਹਾਂ ਨੂੰ ਦਬਾਅ ਹੇਠ ਲਿਆਂਦਾ ਜਾਂਦਾ ਹੈ ਅਤੇ ਬਾਅਦ ਵਿੱਚ ਸਿਆਸੀ ਤੌਰ &rsquoਤੇ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਹਿਲਾਂ ਵੀ ਆਪਣੇ ਹੱਕਾਂ ਲਈ ਡਟ ਕੇ ਸੰਘਰਸ਼ ਕੀਤਾ ਹੈ ਅਤੇ ਖੇਤੀ ਕਾਨੂੰਨਾਂ ਦੇ ਮਾਮਲੇ ਦੌਰਾਨ ਦੇਸ਼ ਨੇ ਇਹ ਦੇਖਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਫਰਤ ਅਤੇ ਵੰਡ ਦੀ ਰਾਜਨੀਤੀ ਕਾਮਯਾਬ ਨਹੀਂ ਹੋਵੇਗੀ ਅਤੇ ਲੋਕ ਲੋਕਤੰਤਰ ਦੀ ਰੱਖਿਆ ਲਈ ਇਕੱਠੇ ਖੜ੍ਹੇ ਰਹਿਣਗੇ।

ਮੁੱਖ ਮੰਤਰੀ ਨੇ ਪੱਛਮੀ ਬੰਗਾਲ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਵੀ ਭਾਜਪਾ &rsquoਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਗਾਇਆ ਕਿ ਦੇਸ਼ ਵਿੱਚ ਧਰਮ ਅਤੇ ਫਿਰਕਿਆਂ ਦੇ ਆਧਾਰ &rsquoਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲੀ ਕੋਈ ਵੀ ਕੋਸ਼ਿਸ਼ ਕਬੂਲ ਨਹੀਂ ਕੀਤੀ ਜਾਵੇਗੀ।

ਬੇਅਦਬੀ ਮਾਮਲਿਆਂ ਲਈ ਸਖ਼ਤ ਕਾਨੂੰਨ ਸਬੰਧੀ ਉਨ੍ਹਾਂ ਕਿਹਾ ਕਿ ਇਸ ਬਾਰੇ ਪਹਿਲਾਂ ਵੀ ਸੰਬੰਧਿਤ ਧਾਰਮਿਕ ਸੰਸਥਾਵਾਂ ਵੱਲੋਂ ਮਤਾ ਪਾਸ ਕੀਤਾ ਗਿਆ ਸੀ ਅਤੇ ਸਰਕਾਰ ਨੇ ਉਸੇ ਅਨੁਸਾਰ ਕਦਮ ਚੁੱਕੇ ਹਨ।