
ਚੰਡੀਗੜ੍ਹ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਟਿਕਾਣਿਆਂ &rsquoਤੇ ਅੱਜ ਸਵੇਰੇ ਜਾਂਚ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ। ਚੰਡੀਗੜ੍ਹ ਦੇ ਸੈਕਟਰ-2 ਸਥਿਤ ਸਰਕਾਰੀ ਰਿਹਾਇਸ਼ ਸਮੇਤ ਕਈ ਥਾਵਾਂ &rsquoਤੇ ਇੱਕੋ ਸਮੇਂ ਕਾਰਵਾਈ ਹੋਣ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
ਸੂਤਰਾਂ ਮੁਤਾਬਕ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਕੁੱਲ ਪੰਜ ਟਿਕਾਣਿਆਂ &rsquoਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਨ੍ਹਾਂ ਵਿੱਚ ਇੱਕ ਨਿੱਜੀ ਰੀਅਲ ਅਸਟੇਟ ਕੰਪਨੀ ਦੇ ਦਫ਼ਤਰ ਅਤੇ ਮੰਤਰੀ ਨਾਲ ਜੁੜੇ ਹੋਰ ਸਥਾਨ ਵੀ ਸ਼ਾਮਲ ਦੱਸੇ ਜਾ ਰਹੇ ਹਨ। ਕਾਰਵਾਈ ਦੌਰਾਨ ਕਈ ਅਧਿਕਾਰਕ ਵਾਹਨ ਮੌਕੇ &rsquoਤੇ ਮੌਜੂਦ ਰਹੇ ਅਤੇ ਸੁਰੱਖਿਆ ਪ੍ਰਬੰਧ ਵੀ ਵਧਾਏ ਗਏ।
ਇਸ ਮਾਮਲੇ &rsquoਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਏਜੰਸੀਆਂ ਦੇ ਇਸਤੇਮਾਲ ਨੂੰ ਰਾਜਨੀਤਿਕ ਦਬਾਅ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਡਰਾਉਣ ਜਾਂ ਦਬਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ ਅਤੇ ਲੋਕਤੰਤਰਕ ਢੰਗ ਨਾਲ ਚੁਣੀ ਸਰਕਾਰ ਆਪਣਾ ਕੰਮ ਜਾਰੀ ਰੱਖੇਗੀ।
ਮਾਮਲੇ ਸਬੰਧੀ ਅਜੇ ਤੱਕ ਜਾਂਚ ਏਜੰਸੀ ਵੱਲੋਂ ਵਿਸਥਾਰਪੂਰਵਕ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਸੂਤਰਾਂ ਅਨੁਸਾਰ ਵਿੱਤੀ ਲੈਣ-ਦੇਣ ਅਤੇ ਕਾਰੋਬਾਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ।