ਪੱਛਮੀ ਬੰਗਾਲ ਵਿੱਚ ਭਾਜਪਾ ਦੀ ਸਰਕਾਰ, ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕੋਲਕਾਤਾ : ਪੱਛਮੀ ਬੰਗਾਲ ਦੀ ਸਿਆਸਤ ਵਿੱਚ ਨਵਾਂ ਇਤਿਹਾਸ ਬਣਾਉਂਦਿਆਂ ਸ਼ੁਭੇਂਦੂ ਅਧਿਕਾਰੀ ਨੇ ਸੂਬੇ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਆਰ.ਐੱਨ. ਰਵੀ ਨੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਨ੍ਹਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਦਿਵਾਈ।

ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀਆਂ, ਐਨਡੀਏ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਭਾਜਪਾ ਦੇ ਕਈ ਸੀਨੀਅਰ ਆਗੂਆਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਜਪਾ ਸਮਰਥਕਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।

ਸ਼ੁਭੇਂਦੂ ਅਧਿਕਾਰੀ ਦੇ ਸਹੁੰ ਚੁੱਕਣ ਤੋਂ ਬਾਅਦ ਨਵੀਂ ਕੈਬਨਿਟ ਦੇ ਹੋਰ ਮੈਂਬਰਾਂ ਨੇ ਵੀ ਮੰਤਰੀ ਅਹੁਦੇ ਦੀ ਸਹੁੰ ਲਈ। ਇਨ੍ਹਾਂ ਵਿੱਚ ਭਾਜਪਾ ਦੇ ਸੀਨੀਅਰ ਆਗੂ ਦਿਲੀਪ ਘੋਸ਼ ਸਮੇਤ ਅਗਨੀਮਿੱਤਰਾ ਪਾਲ, ਅਸ਼ੋਕ ਕੀਰਤਨੀਆ, ਨਿਸਿਥ ਪ੍ਰਮਾਣਿਕ ਅਤੇ ਖੁਦੀਰਾਮ ਟੂਡੂ ਸ਼ਾਮਲ ਹਨ।

ਨਵੀਂ ਸਰਕਾਰ ਦੇ ਗਠਨ ਨਾਲ ਪੱਛਮੀ ਬੰਗਾਲ ਵਿੱਚ ਸਿਆਸੀ ਮਾਹੌਲ ਹੋਰ ਗਰਮ ਹੋ ਗਿਆ ਹੈ ਅਤੇ ਹੁਣ ਲੋਕਾਂ ਦੀ ਨਜ਼ਰ ਨਵੀਂ ਸਰਕਾਰ ਦੀਆਂ ਪਹਿਲੀਆਂ ਨੀਤੀਆਂ ਅਤੇ ਫ਼ੈਸਲਿਆਂ &rsquoਤੇ ਟਿਕੀ ਹੋਈ ਹੈ।